ਤਾਜਾ ਖਬਰਾਂ
ਦਿੱਲੀ: ਬੈਂਗਲੁਰੂ ਤੋਂ ਕੋਚੀ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਫਲਾਈਟ (IX 1132) ਦੇ ਇੰਜਣ ਵਿੱਚ ਸ਼ਨੀਵਾਰ ਦੇਰ ਰਾਤ ਅਚਾਨਕ ਅੱਗ ਲੱਗ ਗਈ। ਇਸ ਤੋਂ ਬਾਅਦ ਫਲਾਈਟ ਨੂੰ ਬੈਂਗਲੁਰੂ ਏਅਰਪੋਰਟ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਸਾਰੇ 179 ਯਾਤਰੀਆਂ ਅਤੇ ਚਾਲਕ ਦਲ ਦੇ 6 ਮੈਂਬਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।
ਬੈਂਗਲੁਰੂ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਦੇ ਬੁਲਾਰੇ ਨੇ ਦੱਸਿਆ ਕਿ ਜਹਾਜ਼ ਉਡਾਣ ਭਰਨ ਤੋਂ ਤੁਰੰਤ ਬਾਅਦ ਅੱਗ ਲੱਗ ਗਈ। ਰਾਤ 11:12 'ਤੇ ਉਤਰਨ ਤੋਂ ਬਾਅਦ ਯਾਤਰੀਆਂ ਨੂੰ ਕੱਢਣ ਅਤੇ ਦੂਜੇ ਪਾਸੇ ਤੋਂ ਅੱਗ ਬੁਝਾਉਣ ਦਾ ਕੰਮ ਨਾਲੋ-ਨਾਲ ਕੀਤਾ ਗਿਆ।ਘਟਨਾ ਤੋਂ ਬਾਅਦ ਏਅਰ ਇੰਡੀਆ ਐਕਸਪ੍ਰੈੱਸ ਦੇ ਬੁਲਾਰੇ ਨੇ ਕਿਹਾ- ਹੁਣ ਤੱਕ ਦੀ ਜਾਂਚ ਮੁਤਾਬਕ ਫਲਾਈਟ ਦੇ ਸੱਜੇ ਇੰਜਣ 'ਚ ਅੱਗ ਲੱਗ ਗਈ। ਲੈਂਡਿੰਗ ਦੌਰਾਨ ਗਰਾਊਂਡ ਸਰਵਿਸ ਨੇ ਵੀ ਅੱਗ ਦੇਖੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਏਅਰਲਾਈਨਜ਼ ਨੇ ਕਿਹਾ ਕਿ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਜਾਂਚ ਤੋਂ ਬਾਅਦ ਹੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਇਸ ਘਟਨਾ ਕਾਰਨ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਅਸੀਂ ਅਫ਼ਸੋਸ ਕਰਦੇ ਹਾਂ। ਅਸੀਂ ਉਨ੍ਹਾਂ ਨੂੰ ਕੋਚੀ ਭੇਜਣ ਲਈ ਹੋਰ ਪ੍ਰਬੰਧ ਕਰ ਰਹੇ ਹਾਂ।
Get all latest content delivered to your email a few times a month.