IMG-LOGO
ਹੋਮ ਖੇਡਾਂ: IPL-2024, ਐਲੀਮੀਨੇਟਰ ਮੈਚ: RCB ਨੇ ਰਾਜਸਥਾਨ ਨੂੰ ਦਿੱਤਾ 173 ਦੌੜਾਂ...

IPL-2024, ਐਲੀਮੀਨੇਟਰ ਮੈਚ: RCB ਨੇ ਰਾਜਸਥਾਨ ਨੂੰ ਦਿੱਤਾ 173 ਦੌੜਾਂ ਦਾ ਟੀਚਾ; ਅਵੇਸ਼ ਨੇ ਲਈਆਂ 3 ਵਿਕਟਾਂ

Admin User - May 22, 2024 09:49 PM
IMG

.

ਆਈਪੀਐਲ ਦੇ ਐਲੀਮੀਨੇਟਰ ਮੈਚ ਵਿੱਚ ਰਾਇਲਜ਼ ਚੈਲੰਜਰਜ਼ ਬੰਗਲੌਰ ਨੇ ਰਾਜਸਥਾਨ ਰਾਇਲਜ਼ ਨੂੰ 173 ਦੌੜਾਂ ਦਾ ਟੀਚਾ ਦਿੱਤਾ ਹੈ। ਅਹਿਮਦਾਬਾਦ ਵਿੱਚ ਰਾਜਸਥਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਬੈਂਗਲੁਰੂ ਨੇ 20 ਓਵਰਾਂ 'ਚ 8 ਵਿਕਟਾਂ 'ਤੇ 172 ਦੌੜਾਂ ਬਣਾਈਆਂ।  ਰਜਤ ਪਾਟੀਦਾਰ ਨੇ ਸਭ ਤੋਂ ਵੱਧ 34 ਦੌੜਾਂ ਅਤੇ ਵਿਰਾਟ ਕੋਹਲੀ ਨੇ 33 ਦੌੜਾਂ ਦੀ ਪਾਰੀ ਖੇਡੀ। ਕੋਹਲੀ ਨੇ IPL 'ਚ 8 ਹਜ਼ਾਰ ਦੌੜਾਂ ਪੂਰੀਆਂ ਕਰ ਲਈਆਂ ਹਨ। ਉਹ ਲੀਗ ਦਾ ਸਭ ਤੋਂ ਵੱਧ ਸਕੋਰਰ ਹੈ।

ਰੋਵਮੈਨ ਪਾਵੇਲ ਨੇ 4 ਕੈਚ ਲਏ। ਅਵੇਸ਼ ਖਾਨ ਨੇ 3 ਵਿਕਟਾਂ ਲਈਆਂ। ਰਵੀਚੰਦਰਨ ਅਸ਼ਵਿਨ ਨੇ 2 ਵਿਕਟਾਂ ਹਾਸਲ ਕੀਤੀਆਂ। ਟ੍ਰੇਂਟ ਬੋਲਟ ਅਤੇ ਯੁਜਵੇਂਦਰ ਚਾਹਲ ਨੂੰ ਇਕ-ਇਕ ਵਿਕਟ ਮਿਲੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.