ਤਾਜਾ ਖਬਰਾਂ
ਅੰਮ੍ਰਿਤਸਰ: ਲੋਕ ਸਭਾ ਚੋਣਾਂ ਆਪਣੇ ਸਿਖਰਾਂ 'ਤੇ ਹਨ ਅਤੇ ਇਸ ਦੇ ਤਹਿਤ ਅੱਜ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਅੰਮ੍ਰਿਤਸਰ ਪਹੁੰਚ ਕੇ ਭਾਜਪਾ ਉਮੀਦਵਾਰ ਦੇ ਹੱਕ 'ਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਮੱਥਾ ਟੇਕਿਆ ਹੈ ਅਤੇ ਇੱਥੇ ਆ ਕੇ ਬਹੁਤ ਕੁਝ ਸਿੱਖਿਆ ਹੈ। ਉਣਾ ਕਿਹਾ ਗੁਰੂ ਨਗਰੀ ਨੇ ਬੜਾ ਸੰਤਾਪ ਹੰਢਾਇਆ ਹੈ ਉਹਨਾਂ ਕਿਹਾ ਕਿ ਅੰਮ੍ਰਿਤਸਰ ਦੇ ਉੱਜਲ ਭਵਿੱਖ ਦੇ ਲਈ ਇਸ ਵਾਰ ਲੋਕ ਭਾਜਪਾ ਨੂੰ ਵੋਟ ਪਾਉਣ ਗਏ ਉਨ੍ਹਾਂ ਕਿਹਾ ਕਿ ਜਿਹੜਾ ਦੇਸ਼ ਆਪਣੇ ਵਿਰਸੇ ਨੂੰ ਸੰਭਾਲ ਕੇ ਨਹੀਂ ਰੱਖਦਾ ਉਹ ਕਦੇ ਵੀ ਅੱਗੇ ਨਹੀਂ ਵਧ ਸਕਦਾ ਅਤੇ ਅੰਮ੍ਰਿਤਸਰ ਵਾਸੀਆਂ ਨੇ ਜੋ ਪਲ ਬਿਤਾਏ ਹਨ, ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਅੱਗੇ ਲਿਜਾਣ ਦੀ ਕੋਸ਼ਿਸ਼ ਕੀਤੀ ਕਰਤਾਰਪੁਰ ਕੋਰੀਡੋਰ ਦਾ ਰਾਸਤਾ ਖੁੱਲਿਆ ਅਤੇ ਇਸ ਵਿੱਚ ਸਫ਼ਲਤਾ ਹਾਸਲ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਵਿਦੇਸ਼ਾਂ ਤੋਂ ਦਾਨ ਨਹੀਂ ਆਉਂਦਾ ਸੀ ਪ੍ਰਧਾਨ ਮੰਤਰੀ ਨੇ ਉਹ ਕੰਮ ਵੀ ਕਰਕੇ ਦਿਖਾਇਆ ਉਨ੍ਹਾਂ ਕਿਹਾ ਕਿ ਅੱਜ ਭਾਰਤ ਵੀਰ ਬਾਲ ਦਿਵਸ ਦੇ ਰਾਹ 'ਤੇ ਅੱਗੇ ਵੱਧ ਰਿਹਾ ਹੈ। ਉਹਨਾਂ ਕਿਹਾ ਕਿ ਜਿੰਨੇ ਵੀ ਭਰਿਸ਼ਟਾਚਾਰੀ ਹਨ ਕੇਂਦਰ ਸਰਕਾਰ ਵੱਲੋਂ ਉਹਨਾਂ ਨੂੰ ਜੇਲ ਵਿੱਚ ਸੁੱਟਿਆ ਜਾ ਰਿਹਾ।
ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਕਿ ਦਰਬਾਰ ਸਾਹਿਬ 'ਤੇ ਹਮਲੇ ਦੀ ਨਿਖੇਧੀ ਕਰਦੇ ਹਨ, ਕਾਂਗਰਸ ਨੇ ਪੰਜਾਬ 'ਤੇ ਵਾਰ-ਵਾਰ ਹਮਲੇ ਕੀਤੇ ਹਨ, ਨਹਿਰੂ ਪਰਿਵਾਰ ਅਤੇ ਗਾਂਧੀ ਪਰਿਵਾਰ ਪੰਜਾਬ ਦੇ ਹੀ ਨਹੀਂ ਦੇਸ਼ ਦੇ ਹਿੱਤ 'ਚ ਵੀ ਨਹੀਂ ਹਨ ਅਤੇ ਇਹ ਸੰਦੇਸ਼ ਕਾਂਗਰਸ ਤੱਕ ਪਹੁੰਚਣਾ ਚਾਹੀਦਾ ਹੈ।
ਉਣਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਿਸਾਨਾਂ ਨਾਲ ਸਾਰਥਿਕ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਐੱਮਐੱਸਪੀ ਦਾ ਸਭ ਤੋਂ ਵੱਡਾ ਫਾਇਦਾ ਪੰਜਾਬ ਨੂੰ ਹੈ ਅਤੇ ਸਾਰੇ ਫੈਸਲੇ ਪੰਜਾਬ ਦੇ ਹਿੱਤਾਂ ਨੂੰ ਧਿਆਨ 'ਚ ਰੱਖਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਉਹ ਕਿਸਾਨਾਂ ਨੂੰ ਦੱਸਣਾ ਚਾਹੁੰਦੇ ਹਨ ਕਿ ਇਸ ਨੂੰ ਇਕੱਠੇ ਬੈਠ ਕੇ ਹੱਲ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਮਨ ਬਣਾ ਲਿਆ ਹੈ ਕਿ ਉਹ ਭਾਜਪਾ ਨੂੰ ਵੋਟ ਪਾਉਣਗੇ ।
ਉਹਨਾਂ ਕਿਹਾ ਕਿ ਮੋਦੀ ਅਜਿਹਾ ਕੋਈ ਕਦਮ ਨਹੀਂ ਚੁੱਕਣਾ ਚਾਹੁੰਦੇ ਜਿਸ ਨਾਲ ਪੰਜਾਬ ਦੇ ਕਿਸਾਨਾਂ ਦਾ ਨੁਕਸਾਨ ਹੋਵੇ ਉਹਨਾਂ ਚਾਹੇ ਕਿ ਕਿਸਾਨਾਂ ਤੇ ਮਸ਼ਵਾਰਿਆਂ ਦੇ ਲਈ ਮੋਦੀ ਸਾਹਿਬ ਨੇ ਬਹੁਤ ਕੁਝ ਕੀਤਾ ਹੈ ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਹੋਰ ਵੀ ਕਈ ਸਹੂਲਤਾਂ ਨੇ ਕਿਸਾਨਾਂ ਨੂੰ ਦਿੱਤੀਆਂ ਜਾਣਗੀਆਂ ਉਹਨਾਂ ਕਿਹਾ ਕਿ ਨਰਿੰਦਰ ਮੋਦੀ ਨੇ ਨਾਰੀ ਸ਼ਕਤੀ ਦੇ ਲਈ ਬੱਚਿਆਂ ਦੇ ਲਈ ਤੇ ਦੇਸ਼ ਦੇ ਲਈ ਬਹੁਤ ਕੁਝ ਕੀਤਾ ਹੈ ਤ ਅੱਗੇ ਕਰਨ ਲਈ ਵੀ ਤਤਪਰ ਹਨ। ਇਸ ਵਾਰ ਲੋਕ ਸਮਝ ਗਏ ਹਨਤੇ ਉਹ ਨਰਿੰਦਰ ਮੋਦੀ ਨੂੰ ਆਪਣਾ ਆਸ਼ੀਰਵਾਦ ਦੇਣ ਲਈ ਤਿਆਰ ਹਨl
Get all latest content delivered to your email a few times a month.