ਤਾਜਾ ਖਬਰਾਂ
---------------------------------------------------
ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨੂੰ ਰਾਏਬਰੇਲੀ ਸੀਟ ਰੱਖਣ ਅਤੇ ਵਾਇਨਾਡ ਸੀਟ ਛੱਡਣ ਦੀ ਜਾਣਕਾਰੀ ਦਿੱਤੀ ਹੈ। ਸੂਤਰਾਂ ਮੁਤਾਬਕ ਰਾਹੁਲ ਨੇ ਲੋਕ ਸਭਾ ਸਪੀਕਰ ਦੇ ਦਫ਼ਤਰ ਨੂੰ ਪੱਤਰ ਲਿਖ ਕੇ ਇਸ ਬਾਰੇ ਰਸਮੀ ਜਾਣਕਾਰੀ ਦਿੱਤੀ ਹੈ। ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਤੋਂ ਅਸਤੀਫਾ ਦੇਣਗੇ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਬਣੇ ਰਹਿਣਗੇ। ਓਥੇ ਹੀ ਪ੍ਰਿਅੰਕਾ ਗਾਂਧੀ ਵਾਇਨਾਡ ਤੋਂ ਉਪ ਚੋਣ ਲੜੇਗੀ। ਰਾਹੁਲ ਅਤੇ ਖੜਗੇ ਨੇ ਸੋਮਵਾਰ (17 ਜੂਨ) ਨੂੰ ਕਾਂਗਰਸ ਦੀ 2 ਘੰਟੇ ਦੀ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ ਸੀ।
Get all latest content delivered to your email a few times a month.