ਤਾਜਾ ਖਬਰਾਂ
NEET UG ਪ੍ਰੀਖਿਆ ਨਤੀਜੇ 2024 ਮਾਮਲੇ ਵਿਚ ਸੁਪਰੀਮ ਕੋਰਟ ਨੇ ਕੇਂਦਰ ਅਤੇ ਐਨਟੀਏ ਨੂੰ ਕਿਹਾ ਕਿ ਜੇਕਰ ਕਿਸੇ ਵੱਲੋਂ 0.001% ਵੀ ਅਣਗਹਿਲੀ ਹੋਈ ਹੈ, ਤਾਂ ਉਸ ਨੂੰ ਸਵੀਕਾਰ ਕਰ ਕੇ ਉਸ ਨਾਲ ਪੂਰੀ ਤਰ੍ਹਾਂ ਨਿਪਟਿਆ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਬੱਚਿਆਂ ਨੇ ਪ੍ਰੀਖਿਆ ਦੀ ਤਿਆਰੀ ਕੀਤੀ ਹੈ, ਅਸੀਂ ਉਨ੍ਹਾਂ ਦੀ ਮਿਹਨਤ ਨੂੰ ਨਹੀਂ ਭੁੱਲ ਸਕਦੇ।
ਸੁਪਰੀਮ ਕੋਰਟ ਨੇ ਕੇਂਦਰ ਅਤੇ ਐਨਟੀਏ ਨੂੰ ਕਿਹਾ ਕਿ ਉਹ NEET-UG ਵਿਰੁੱਧ ਦਾਇਰ ਪਟੀਸ਼ਨਾਂ ਨੂੰ ਵਿਰੋਧੀ ਮੁਕੱਦਮੇ ਵਜੋਂ ਨਾ ਮੰਨਣ ਅਤੇ ਜੇਕਰ ਪ੍ਰੀਖਿਆ ਕਰਵਾਉਣ ਵਿੱਚ ਕੋਈ ਗਲਤੀ ਹੋਈ ਹੈ, ਤਾਂ ਇਸ ਨੂੰ ਸਵੀਕਾਰ ਕਰੋ ਅਤੇ ਸੁਧਾਰਿਆ ਜਾਵੇ। ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।
Get all latest content delivered to your email a few times a month.