IMG-LOGO
ਹੋਮ ਪੰਜਾਬ: ਜਗਰਾਓਂ: ਘਰ 'ਚ ਪੱਖੇ ਨਾਲ ਲਟਕਦੀ ਮਿਲੀ ਪਤਨੀ ਦੀ ਲਾਸ਼;...

ਜਗਰਾਓਂ: ਘਰ 'ਚ ਪੱਖੇ ਨਾਲ ਲਟਕਦੀ ਮਿਲੀ ਪਤਨੀ ਦੀ ਲਾਸ਼; ਪੁਲਿਸ ਮੁਲਾਜ਼ਮ ਖਿਲਾਫ FIR ਦਰਜ਼: ਦੋਵਾਂ ਵਿਚ ਰਹਿੰਦਾ ਸੀ ਘਰੇਲੂ ਕਲੇਸ਼

Admin User - Jun 18, 2024 12:49 PM
IMG

---------------------------------------------------

ਜਗਰਾਓਂ ਦੇ ਥਾਣਾ ਸਿੱਧਵਾਂ ਬੇਟ 'ਚ ਤਾਇਨਾਤ ਇਕ ਪੁਲਸ ਮੁਲਾਜ਼ਮ ਦੀ ਪਤਨੀ ਦੀ ਮੌਤ ਦੇ ਮਾਮਲੇ 'ਚ ਪੁਲਸ ਨੇ ਦੋਸ਼ੀ ਪੁਲਸ ਮੁਲਾਜ਼ਮਾਂ ਸਮੇਤ 5 ਵਿਅਕਤੀਆਂ ਖਿਲਾਫ ਧਾਰਾ 306 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਰਾਜੀਵ ਅਤੇ ਰਵੀ ਕੁਮਾਰ, ਮ੍ਰਿਤਕ ਦੀ ਸੱਸ ਅਤੇ ਸਹੁਰਾ ਕਾਂਸਟੇਬਲ ਮਨਦੀਪ ਸਿੰਘ ਵਾਸੀ ਸਰਕਾਰੀ ਕੁਆਰਟਰ ਸਿੱਧਵਾਂ ਬੇਟ ਵਜੋਂ ਹੋਈ ਹੈ। ਘਟਨਾ ਦੇ ਬਾਅਦ ਤੋਂ ਸਾਰੇ ਦੋਸ਼ੀ ਫਰਾਰ ਹਨ, ਜਿਨ੍ਹਾਂ ਨੂੰ ਫੜਨ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਸਿੱਧਵਾਂ ਬੇਟ ਦੇ ਏ.ਐੱਸ.ਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਪੀੜਤ ਰਮਨ ਕੁਮਾਰ ਵਾਸੀ ਜਨਖੇੜਾ ਉੱਤਰ ਪ੍ਰਦੇਸ਼ ਨੇ ਪੁਲਸ ਨੂੰ ਦੱਸਿਆ ਸੀ ਕਿ ਉਸ ਦੀ ਭੈਣ ਸੋਨੀਆ ਦਾ ਵਿਆਹ 2017 'ਚ ਦੋਸ਼ੀ ਪੁਲਸ ਮੁਲਾਜ਼ਮ ਮਨਦੀਪ ਸਿੰਘ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਉਸ ਦੀ ਭੈਣ ਨੇ ਦੱਸਿਆ ਕਿ ਉਸ ਦਾ ਪਤੀ ਕਿਸੇ ਨਾ ਕਿਸੇ ਲੜਕੀ ਨੂੰ ਲੈ ਕੇ ਉਸ ਨਾਲ ਲੜਦਾ ਰਹਿੰਦਾ ਹੈ। ਇਸ ਬਾਰੇ ਉਸਨੇ ਮਨਦੀਪ ਸਿੰਘ ਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀਆਂ ਆਦਤਾਂ ਤੋਂ ਬਾਜ਼ ਨਹੀਂ ਆਇਆ।
ਸੋਮਵਾਰ ਸਵੇਰੇ ਮੁਲਜ਼ਮ ਮਨਦੀਪ ਸਿੰਘ ਨੇ ਆਪਣੇ ਦੂਜੇ ਭਰਾ ਨੂੰ ਫੋਨ ਕਰਕੇ ਸਿੱਧਵਾਂ ਬੇਟ ਆਉਣ ਲਈ ਕਿਹਾ। ਜਦੋਂ ਉਹ ਪਿੰਡ ਸਿੱਧਵਾਂ ਬੇਟ ਪਹੁੰਚਿਆ ਤਾਂ ਉਸ ਦੀ ਭੈਣ ਦੀ ਮੌਤ ਹੋ ਚੁੱਕੀ ਸੀ। ਮੁਲਜ਼ਮਾਂ ਨੇ ਮਿਲ ਕੇ ਪਹਿਲਾਂ ਉਸ ਦੀ ਭੈਣ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਨੂੰ ਪੱਖੇ ਨਾਲ ਲਟਕਾ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਫਿਲਹਾਲ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੀਐਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਸੋਮਵਾਰ ਨੂੰ ਥਾਣਾ ਸਿੱਧਵਾਂ ਬੇਟ ਦੇ ਪਿਛਲੇ ਕੁਆਰਟਰ 'ਚ ਇਕ ਔਰਤ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ ਸੀ, ਜਿਸ ਕਾਰਨ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਆਪਣੀ ਬੇਟੀ ਦੇ ਕਤਲ ਦਾ ਖਦਸ਼ਾ ਜ਼ਾਹਰ ਕਰਦੇ ਹੋਏ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.