ਤਾਜਾ ਖਬਰਾਂ
ਵਿਦੇਸ਼ ਤੋਂ ਆ ਰਹੀਆਂ ਪੰਜਾਬੀ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਰੁਕਣ ਦਾ ਨਾ ਹੀ ਨਹੀਂ ਲੈ ਰਹੀਆਂ, ਇਸੇ ਵਿਚਕਾਰ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਢਾਈ ਸਾਲ ਪਹਿਲਾਂ ਕੈਨੇਡਾ ਦੇ ਮੋਨਕਟਨ ‘ਚ ਪੜ੍ਹਨ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (24 ਸਾਲ) ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਕਸਬਾ ਬਲਬੇੜਾ ਨੇੜਲੇ ਪਿੰਡ ਨਨਾਣਸੂ ਦੇ ਰਹਿਣ ਵਾਲੇ ਆੜ੍ਹਤੀ ਰਜਿੰਦਰ ਸਿੰਘ ਦਾ ਇਕਲੌਤਾ ਪੁੱਤਰ ਗੁਰਪ੍ਰੀਤ ਸਿੰਘ ਢਾਈ ਸਾਲ ਪਹਿਲਾਂ ਚੰਗੇ ਭਵਿੱਖ ਲਈ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ।
ਗੁਰਪ੍ਰੀਤ ਸਿੰਘ ਕੁਝ ਦਿਨ ਪਹਿਲਾਂ ਹੀ ਆਪਣੀ ਪੜ੍ਹਾਈ ਪੂਰੀ ਕਰਕੇ ਕੈਨੇਡਾ ਵਿੱਚ ਪੀਆਰ ਬਣਿਆ ਸੀ। ਹਾਲ ਹੀ 'ਚ ਉਹ ਆਪਣੇ ਦੋਸਤਾਂ ਨਾਲ ਪਹਾੜੀ ਖੇਤਰ 'ਚ ਗਿਆ ਸੀ, ਜਿੱਥੇ ਝਰਨੇ ਦੇ ਹੇਠਾਂ ਨਹਾਉਂਦੇ ਸਮੇਂ ਹਾਦਸਾ ਵਾਪਰ ਗਿਆ, ਜਿਸ ਕਾਰਨ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੁਰਪ੍ਰੀਤ ਸਿੰਘ ਦੀ ਬੇਵਕਤੀ ਮੌਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਗੁਰਪ੍ਰੀਤ ਸਿੰਘ ਦਾ ਅੱਜ ਉਨ੍ਹਾਂ ਦੇ ਪਿੰਡ ਵਿੱਚ ਸਸਕਾਰ ਕੀਤਾ ਜਾਵੇਗਾ।
Get all latest content delivered to your email a few times a month.