ਤਾਜਾ ਖਬਰਾਂ
ਪਟਿਆਲਾ, 17 ਅਗਸਤ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਅੱਜ ਦੇਰ ਸ਼ਾਮ ਇੱਥੇ ਪੰਜਾਬੀ ਯੂਨਿਵਰਸਿਟੀ ਵਿਖੇ ਪੁੱਜ ਕੇ ਪਿਛਲੇ ਛੇ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਗੁਰੂ ਤੇਗ ਬਹਾਦਰ ਹਾਲ ਦੇ ਉਪਰੋਂ ਉਤਾਰ ਕੇ ਉਨ੍ਹਾਂ ਨੂੰ ਜੂਸ ਪਿਲਾ ਕੇ ਧਰਨਾ ਖਤਮ ਕਰਵਾਇਆ।ਸਿਹਤ ਮੰਤਰੀ ਨੇ ਭਰੋਸਾ ਦਿਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਰੀਆਂ ਧਿਰਾਂ ਤੇ ਖਾਸ ਕਰਕੇ ਅਧਿਆਪਕ ਵਰਗ ਦੀਆਂ ਜਾਇਜ਼ ਮੰਗਾਂ ਮੰਨਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ। ਇਸ ਮੌਕੇ ਸਾਰੇ ਪ੍ਰਦਰਸ਼ਨਕਾਰੀਆਂ ਨਾਲ ਸਦਭਾਵਨਾ ਭਰੇ ਮਾਹੌਲ ‘ਚ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਵੀ ਜਾਇਜ਼ ਮੰਗਾਂ ਮੰਨ ਕੇ ਬਹੁਤ ਜਲਦੀ ਇਨ੍ਹਾਂ ਨੂੰ ਰਾਹਤ ਭਰੀ ਖੁਸ਼ਖਬਰੀ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ, ਡੀਨ ਅਕਾਦਮਿਕ ਮਾਮਲੇ ਡਾ. ਨਰਿੰਦਰ ਮੁਲਤਾਨੀ, ਡੀਨ ਕਾਲਜਿਜ ਡਾ. ਬਲਰਾਜ ਸੈਣੀ ਤੇ ਐਸ.ਡੀ.ਓ ਦਿਆਲ ਸਿੰਘ ਅਤੇ ਕਰਨਲ ਜੇ. ਵੀ ਸਿੰਘ ਸਮੇਤ ਹੋਰ ਮੌਜੂਦ ਸਨ।
Get all latest content delivered to your email a few times a month.