ਤਾਜਾ ਖਬਰਾਂ
ਸੁਨਾਮ ਊਧਮ ਸਿੰਘ ਵਾਲਾ, ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦਾ ਇਕ ਵਫ਼ਦ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਸਰਬਜੀਤ ਸਿੰਘ ਸੈਣੀ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ। ਇਸ ਸਮੇਂ ਵਫ਼ਦ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਉਂਦਿਆਂ ਪੰਜਾਬ ਸਰਕਾਰ ਤੋਂ ਮੰਗਾਂ ਮਨਵਾਉਣ ਦੀ ਅਪੀਲ ਕੀਤੀ ਗਈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਈ. ਟੀ. ਆਈ. ਮੁਲਾਜ਼ਮ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਉਪਰੰਤ ਜਾਇਜ਼ ਮੰਗਾਂ ਨੂੰ ਜਲਦ ਪੂਰੀਆਂ ਕਰਨ ਦਾ ਵਿਸ਼ਵਾਸ ਦਿਵਾਇਆ। ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਵਲੋਂ ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦਾ ਨਵੇਂ ਸਾਲ 2025 ਦਾ ਰੰਗਦਾਰ ਕੈਲੰਡਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਜਤਿੰਦਰ ਜੈਨ, ਮਨੀ ਸਰਾਓ, ਰਵੀ ਕਮਲ ਗੋਇਲ ਤੋਂ ਸਰਬਜੀਤ ਸਿੰਘ , ਪਰਮਪਾਲ ਸਿੰਘ ਢਿੱਲੋਂ , ਸੁਰਜੀਤ ਸਿੰਘ ਸੰਧੂ, ਅਮਰਜੀਤ ਸਿੰਘ,ਅਸ਼ਵਨੀ ਕੁਮਾਰ ਅਤੇ ਦਲਵੀਰ ਸਿੰਘ ਮੌਜੂਦ ਸਨ।
Get all latest content delivered to your email a few times a month.