ਤਾਜਾ ਖਬਰਾਂ
ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਸੰਗਰੂਰ ਪੁਲਿਸ ਵੱਲੋਂ ਨਸ਼ਾ ਤਸਕਰ ਦੇ ਘਰ ਦੇ ਉੱਤੇ ਪੀਲਾ ਪੰਜਾ ਚਲਾਇਆ ਗਿਆ। ਜ਼ਿਲ੍ਹਾ ਸੰਗਰੂਰ ਦੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਕਾਰਵਾਈ ਦੌਰਾਨ ਸੰਗਰੂਰ ਦੇ ਐਸਐਸਪੀ ਸਰਤਾਜ ਸਿੰਘ ਚਹਿਲ ਨੇ ਕਿਹਾ ਕਿ ਪੁਲਿਸ ਵੱਲੋਂ ਅਜਿਹੇ ਵਿਅਕਤੀਆਂ ਦੀ ਸਨਾਖ਼ਤ ਕੀਤੀ ਜਾ ਰਹੀ ਹੈ ਜਿਨ੍ਹਾਂ ਉੱਤੇ ਮਲਟੀਪਲ ਤਰ੍ਹਾਂ ਦੀਆਂ ਧਰਾਵਾਂ ਦਰਜ ਹਨ।
ਆਪ' ਸੂਬਾ ਪ੍ਰਧਾਨ ਅਮਨ ਅਰੋੜਾ ਦੇ ਗ੍ਰਹਿ ਖੇਤਰ 'ਚ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਐੱਸਐੱਸਪੀ ਸਰਤਾਜ ਸਿੰਘ ਚਹਿਲ ਨੇ ਖੁਦ ਆਪਣੀ ਨਿਗਰਾਨੀ ਹੇਠ ਨਸ਼ਾ ਤਸਕਰ ਦੇ ਘਰ ਅਤੇ ਦੁਕਾਨ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਇਹ ਇਮਾਰਤ ਸੁਨਾਮ ਦੀ ਨਵੀਂ ਅਨਾਜ ਮੰਡੀ ਕੰਪਲੈਕਸ ਅੰਦਰ ਬਣੀ ਸੀ। ਐਸਐਸਪੀ ਪੁਲੀਸ ਦਾ ਦਾਅਵਾ ਹੈ ਕਿ ਇਸ ਇਮਾਰਤ ਦੀ ਨਾਜਾਇਜ਼ ਵਰਤੋਂ ਵੀ ਹੁੰਦੀ ਸੀ ਅਤੇ ਇੱਥੋਂ ਨਸ਼ਾ ਤਸਕਰੀ ਸਮੇਤ ਹੋਰ ਗ਼ੈਰ-ਕਾਨੂੰਨੀ ਕੰਮ ਹੁੰਦੇ ਸਨ, ਜਿਸ ਖ਼ਿਲਾਫ਼ ਪੁਲਿਸ ਕੋਲ ਕਈ ਸ਼ਿਕਾਇਤਾਂ ਹਨ।
ਇਸ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ। ਐਸਐਸਪੀ ਨੇ ਕਿਹਾ ਕਿ ਅਜਿਹੀ ਸਖ਼ਤੀ ਭਵਿੱਖ ਵਿੱਚ ਵੀ ਜਾਰੀ ਰਹੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮਾਜ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਸਹਿਯੋਗ ਦੇਣ ਅਤੇ ਪੁਲਿਸ ਨੂੰ ਇਨਪੁਟ ਦਿੰਦੇ ਰਹਿਣ। ਤਾਂ ਜੋ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕੀਤਾ ਜਾ ਸਕੇ।
Get all latest content delivered to your email a few times a month.