ਤਾਜਾ ਖਬਰਾਂ
ਪੰਜਾਬ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਵੀਰਵਾਰ ਨੂੰ ਚੇਤਾਵਨੀ ਤੋਂ ਬਾਅਦ ਵੀ, ਕੋਈ ਮੀਂਹ ਨਹੀਂ ਪਿਆ। ਇਸ ਦੇ ਨਾਲ ਹੀ ਅੱਜ ਵੀ ਸੂਬੇ ਭਰ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਟਿਆਲਾ ਜ਼ਿਲ੍ਹੇ ਵਿੱਚ ਵੀ ਗੜੇਮਾਰੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਜਦਕਿ ਕਈ ਜ਼ਿਲ੍ਹਿਆਂ ’ਚ ਮੀਂਹ ਪੈ ਰਿਹਾ ਹੈ।
ਮੌਸਮ ਵਿਭਾਗ ਮੁਤਾਬਿਕ ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਜਗਰਾਉਂ ਦੇ ਇਲਾਕਿਆਂ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।
ਇਨ੍ਹਾਂ ਤੋਂ ਇਲਾਵਾ ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਪਾਇਲ ਅਤੇ ਲੁਧਿਆਣਾ ਦੇ ਖੇਤਰਾਂ ਵਿੱਚ ਵੀ ਖਰਾਬ ਮੌਸਮ ਅਤੇ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
Get all latest content delivered to your email a few times a month.