ਤਾਜਾ ਖਬਰਾਂ
ਕੋਲਕਾਤਾ - ਕੋਲਕਾਤਾ ਦੇ ਫਲਪੱਟੀ ਫਿਸ਼ਰਮੈਨ ਇਲਾਕੇ 'ਚ ਮੰਗਲਵਾਰ ਦੇਰ ਰਾਤ ਨੂੰ ਇਕ ਹੋਟਲ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਅਤੇ 13 ਜ਼ਖਮੀ ਹੋ ਗਏ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ, ਜਦਕਿ 22 ਲੋਕਾਂ ਨੂੰ ਬਚਾਇਆ ਗਿਆ।ਪੁਲਿਸ ਮੁਤਾਬਕ ਮਰਨ ਵਾਲਿਆਂ ਵਿੱਚ 2 ਔਰਤਾਂ ਅਤੇ 1 ਬੱਚਾ ਸ਼ਾਮਲ ਹੈ। ਇਸ ਦੇ ਨਾਲ ਹੀ 12 ਮ੍ਰਿਤਕਾਂ ਵਿੱਚੋਂ 8 ਦੀ ਪਛਾਣ ਹੋ ਗਈ ਹੈ।
ਪੁਲਿਸ ਕਮਿਸ਼ਨਰ ਮਨੋਜ ਵਰਮਾ ਨੇ ਦੱਸਿਆ- ਰਿਤੁਰਾਜ ਹੋਟਲ ਵਿੱਚ ਰਾਤ ਕਰੀਬ 8:15 ਵਜੇ ਅੱਗ ਲੱਗੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਹੁਣ ਤੱਕ 14 ਲਾਸ਼ਾਂ ਬਰਾਮਦ ਹੋਈਆਂ ਹਨ। ਹਾਦਸੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ।
ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਹੋਟਲ ਦੀ ਚੌਥੀ ਮੰਜ਼ਿਲ 'ਤੇ ਲੱਗੇ ਬਿਜਲੀ ਦੇ ਮੀਟਰ 'ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਹੈ। ਮੌਕੇ 'ਤੇ ਮੌਜੂਦ ਇਕ ਵਿਅਕਤੀ ਨੇ ਦੱਸਿਆ ਕਿ ਕਈ ਲੋਕਾਂ ਨੂੰ ਆਪਣੀ ਜਾਨ ਬਚਾਉਣ ਲਈ ਹੋਟਲ ਦੀ ਛੱਤ ਅਤੇ ਖਿੜਕੀਆਂ ਤੋਂ ਛਾਲ ਮਾਰਦੇ ਦੇਖਿਆ ਗਿਆ। ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਰੀ ਹੈ।
Get all latest content delivered to your email a few times a month.