ਤਾਜਾ ਖਬਰਾਂ
ਨਵੀਂ ਦਿੱਲੀ:- IPL-2025 'ਚ ਅੱਜ ਦੋ ਮੈਚ ਖੇਡੇ ਜਾਣਗੇ। ਦਿਨ ਦਾ ਪਹਿਲਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਸ ਵਿਚਾਲੇ ਖੇਡਿਆ ਜਾਵੇਗਾ। ਮੈਚ ਕੇਕੇਆਰ ਦੇ ਘਰੇਲੂ ਮੈਦਾਨ ਈਡਨ ਗਾਰਡਨ 'ਤੇ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।ਦੋਵੇਂ ਟੀਮਾਂ ਸੀਜ਼ਨ 'ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਿਛਲੇ ਮੈਚ 'ਚ ਕੋਲਕਾਤਾ ਨੇ ਰਾਜਸਥਾਨ ਨੂੰ ਉਸਦੇ ਘਰ 'ਤੇ 8 ਵਿਕਟਾਂ ਨਾਲ ਹਰਾਇਆ ਸੀ। ਰਾਜਸਥਾਨ ਰਾਇਲਜ਼ ਦੇ 11 ਮੈਚਾਂ ਵਿੱਚ ਤਿੰਨ ਜਿੱਤਾਂ ਨਾਲ 6 ਅੰਕ ਹਨ। ਇਸ ਦੇ ਨਾਲ ਹੀ ਕੋਲਕਾਤਾ 10 ਮੈਚਾਂ 'ਚ 9 ਅੰਕਾਂ ਨਾਲ ਸੱਤਵੇਂ ਸਥਾਨ 'ਤੇ ਹੈ।
ਜਦੋਂ ਕਿ ਦਿਨ ਦੇ ਦੂਜੇ ਮੈਚ ਵਿੱਚ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਧਰਮਸ਼ਾਲਾ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।
Get all latest content delivered to your email a few times a month.