ਤਾਜਾ ਖਬਰਾਂ
ਅੰਮ੍ਰਿਤਸਰ- ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਜੋ ਕਿ ਇਸ ਸਮੇਂ ਅਸਾਮ ਦੀ ਡਿਬੜੂਗੜ੍ਹ ਜੇਲ ਦੇ ਵਿੱਚ ਬੰਦ ਹੈ ਤੇ ਤੀਸਰੀ ਵਾਰ ਉਸਦੇ ਉੱਪਰ ਐਨਐਸਏ ਲਗਾਈ ਗਈ ਹੈ। ਜਿਸ ਦੇ ਵਿਰੋਧ ਵਿੱਚ ਅਕਾਲੀ ਦਲ ਵਾਰਸ ਪੰਜਾਬ ਤੇ ਜਥੇਬੰਦੀ ਅਤੇ ਵਾਰਸ ਪੰਜਾਬ ਦੇ ਜਥੇਬੰਦੀ ਵੱਲੋਂ ਵੱਡੇ ਪੱਧਰ ਤੇ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਤੋਂ ਇੱਕ ਪੈਦਲ ਮਾਰਚ ਸ਼ੁਰੂ ਕੀਤਾ ਜੋ ਕਿ ਅੰਮ੍ਰਿਤਸਰ ਡੀਸੀ ਦਫਤਰ ਤੱਕ ਪਹੁੰਚਿਆ ਜਿਸ ਤੋਂ ਬਾਅਦ ਉਹਨਾਂ ਵੱਲੋਂ ਏਡੀਸੀ ਜੋਤੀ ਬਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿੱਚ ਉਹਨਾਂ ਨੇ ਮੰਗ ਕੀਤੀ ਕਿ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਅਸਾਮ ਦੀ ਜੇਲ ਦੇ ਵਿੱਚ ਬੰਦ ਭਾਈ ਅੰਮ੍ਰਿਤ ਪਾਲ ਸਿੰਘ ਦੇ ਉੱਪਰ ਜੋ ਤੀਸਰੀ ਵਾਰ ਐਨ ਐਸ ਏ ਲਗ ਲਗਾਈ ਗਈ ਹੈ। ਉਹ ਬੇਵਜਾ ਉਹਨਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਅਤੇ ਅੱਜ ਉਹਨਾਂ ਵੱਲੋਂ ਡੀਸੀ ਦਫਤਰ ਵਿੱਚ ਮੰਗ ਪੱਤਰ ਦਿੱਤਾ ਗਿਆ ਤੇ ਮੰਗ ਕੀਤੀ ਜਾ ਰਹੀ ਹੈ ਕਿ ਅਜਿਹੀ ਕਾਨੂੰਨ ਵੀ ਰੱਦ ਕੀਤੇ ਜਾਣੇ ਚਾਹੀਦੇ ਹਨ ਜਿਸ ਨਾਲ ਕਿ ਬਹੁਤ ਸਾਰੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਹੁਣ ਮੈਂ ਕਿਹਾ ਕਿ ਅੱਜ ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਵੱਡੀ ਗਿਣਤੀ ਚ ਸਿੱਖ ਜਥੇਬੰਦੀਆਂ ਪਹੁੰਚੀਆਂ ਹੈ ਅਤੇ ਮੰਗ ਕਰਦੇ ਹਾਂ ਕਿ ਅੰਮ੍ਰਿਤ ਪਾਲ ਸਿੰਘ ਦੇ ਉੱਪਰ ਲੱਗਾ ਐਨਐਸਏ ਖਤਮ ਹੋਵੇ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਪੰਜਾਬ ਤੇ ਹਰਿਆਣੇ ਦੇ ਪਾਣੀਆਂ ਦਾ ਮੁੱਦਾ ਚੱਲ ਰਿਹਾ ਪੰਜਾਬ ਦਾ ਪਾਣੀ ਪੰਜਾਬ ਕੋਲ ਹੀ ਰਹਿਣਾ ਚਾਹੀਦਾ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਦਿਨੀ ਮੀਟਿੰਗ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡੇ ਪੱਧਰ ਤੇ ਇਕੱਠ ਕੀਤਾ ਜਾ ਰਿਹਾ ਉਸ ਦਾ ਅਸੀਂ ਸਵਾਗਤ ਕਰਦੇ ਹਾਂ।
Get all latest content delivered to your email a few times a month.