ਤਾਜਾ ਖਬਰਾਂ
ਚੰਡੀਗੜ੍ਹ - ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹੋ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਵੱਡਾ ਫੈਸਲਾ ਲੈਂਦਿਆਂ 7 ਮਈ ਨੂੰ ਦੇਸ਼ ਦੇ 244 ਸਿਵਲ ਡਿਫੈਂਸ ਜ਼ਿਲ੍ਹਿਆਂ ਵਿੱਚ "ਜੰਗੀ ਸਥਿਤੀਆਂ ਨਾਲ ਨਜਿੱਠਣ ਲਈ ਮੌਕ ਡਰਿੱਲ" ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ 244 ਜ਼ਿਲ੍ਹਿਆਂ ਵਿੱਚ ਚੰਡੀਗੜ੍ਹ ਵੀ ਸ਼ਾਮਲ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲੀਸ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ।ਫਿਲਹਾਲ ਡੀਜੀਪੀ ਦਾ ਵਾਧੂ ਚਾਰਜ ਸੰਭਾਲ ਰਹੇ ਆਈਜੀ ਰਾਜਕੁਮਾਰ ਖੁਦ ਸਾਰੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਹਨ। ਮੌਕ ਡਰਿੱਲ ਦੇ ਸਫਲ ਆਯੋਜਨ ਲਈ ਚੰਡੀਗੜ੍ਹ ਪੁਲਿਸ, ਆਪਰੇਸ਼ਨ ਸੈੱਲ, ਕ੍ਰਾਈਮ ਬ੍ਰਾਂਚ, ਸਿਹਤ ਵਿਭਾਗ, ਫਾਇਰ ਬ੍ਰਿਗੇਡ, ਨਗਰ ਨਿਗਮ, ਬਿਜਲੀ ਵਿਭਾਗ, ਟ੍ਰੈਫਿਕ ਪੁਲਿਸ, ਟਰਾਂਸਪੋਰਟ ਵਿਭਾਗ ਸਮੇਤ ਸਾਰੀਆਂ ਸਬੰਧਤ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।
• ਘਟਨਾ ਦਾ ਡੁਪਲੀਕੇਟ ਸੀਨ ਬਣਾਇਆ ਜਾਵੇਗਾ, ਜਿਵੇਂ ਕਿ ਬੰਬ ਧਮਾਕਾ ਜਾਂ ਕੈਮੀਕਲ ਲੀਕ।
• ਫਾਇਰ ਬ੍ਰਿਗੇਡ, ਐਂਬੂਲੈਂਸ, ਪੁਲਸ ਅਤੇ ਰਾਹਤ ਟੀਮਾਂ ਮੌਕੇ 'ਤੇ ਪਹੁੰਚ ਜਾਣਗੀਆਂ।
• ਆਮ ਲੋਕਾਂ ਨੂੰ ਕਿਵੇਂ ਕੱਢਣਾ ਹੈ, ਇਸ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਜਾਵੇਗਾ।
• ਅਲਾਰਮ ਸਿਸਟਮ ਅਤੇ ਸਾਇਰਨ ਵੱਖ-ਵੱਖ ਥਾਵਾਂ 'ਤੇ ਚਲਾਏ ਜਾ ਸਕਦੇ ਹਨ।
• ਕੁਝ ਥਾਵਾਂ 'ਤੇ ਸੜਕਾਂ ਬੰਦ ਹੋ ਸਕਦੀਆਂ ਹਨ ਜਾਂ ਆਵਾਜਾਈ ਨੂੰ ਮੋੜ ਦਿੱਤਾ ਜਾਵੇਗਾ।
• ਸਕੂਲਾਂ, ਬਾਜ਼ਾਰਾਂ ਅਤੇ ਦਫ਼ਤਰਾਂ ਵਿੱਚ ਵੀ ਅਲਰਟ ਦਿੱਤਾ ਜਾਵੇਗਾ।
Get all latest content delivered to your email a few times a month.