ਤਾਜਾ ਖਬਰਾਂ
ਨਵੀਂ ਦਿੱਲੀ- ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਫਿਲੀਪੀਨਜ਼ ਦੇ ਮਨੀਲਾ ਵਿੱਚ ਭਾਰਤੀ ਰਾਜਦੂਤ ਹਰਸ਼ ਕੁਮਾਰ ਜੈਨ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਸੀਚੇਵਾਲ ਨੇ ਸਿਬੂ ਆਈਲੈਂਡ ਵਿੱਚ ਸਿੱਖ ਭਾਈਚਾਰੇ ਨੂੰ ਬਾਈਕ ਚਲਾਉਣ ਸਮੇਂ ਹੈਲਮਟ ਪਾਉਣ ਲਈ ਮਜਬੂਰ ਕੀਤੇ ਜਾਣ ਦਾ ਮੁੱਦਾ ਉਠਾਇਆ।ਸੀਬੂ ਟਾਪੂ ਦੇ ਸਿੱਖ ਪਰਿਵਾਰਾਂ ਨੇ ਸੰਤ ਸੀਚੇਵਾਲ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਦੱਸਿਆ ਗਿਆ ਕਿ ਬਾਈਕ ਦੀ ਸਵਾਰੀ ਕਰਦੇ ਸਮੇਂ ਹੈਲਮੇਟ ਨਾ ਪਾਉਣ ਵਾਲੇ ਸਿੱਖਾਂ ਦੇ ਚਲਾਨ ਕੀਤੇ ਜਾ ਰਹੇ ਹਨ। ਸੀਚੇਵਾਲ ਨੇ ਕਿਹਾ ਕਿ ਦਸਤਾਰ ਸਿੱਖ ਧਰਮ ਅਤੇ ਪੰਜਾਬੀ ਸੱਭਿਆਚਾਰ ਦੀ ਪਛਾਣ ਹੈ। ਉਨ੍ਹਾਂ ਇਸ ਮੁੱਦੇ ਨੂੰ ਫਿਲੀਪੀਨਜ਼ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ।
ਅੱਧੇ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਇਸ ਮੀਟਿੰਗ ਵਿੱਚ ਪਾਸਪੋਰਟ ਸਬੰਧੀ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ ਗਈ। ਸੀਚੇਵਾਲ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਨੇ ਆਪਣੀ ਕਮਾਈ ਦਾ ਵੱਡਾ ਹਿੱਸਾ ਭਾਰਤ ਵਿੱਚ ਸਕੂਲਾਂ, ਹਸਪਤਾਲਾਂ ਅਤੇ ਖੇਡ ਮੈਦਾਨਾਂ ਦੇ ਵਿਕਾਸ ਵਿੱਚ ਨਿਵੇਸ਼ ਕੀਤਾ ਹੈ। ਭਾਰਤੀ ਰਾਜਦੂਤ ਅਤੇ ਉਨ੍ਹਾਂ ਦੇ ਸਟਾਫ ਨੇ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ।ਉਨ੍ਹਾਂ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਰਾਜਦੂਤ ਨੇ ਸੰਤ ਸੀਚੇਵਾਲ ਨੂੰ ਕਿਤਾਬਾਂ ਦਾ ਸੈੱਟ ਵੀ ਭੇਟ ਕੀਤਾ।
Get all latest content delivered to your email a few times a month.