ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਪੰਜ ਵਿਦਿਆਰਥੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸਮਾਣਾ ਰੋਡ 'ਤੇ ਪਿੰਡ ਨਸੂਪੁਰ ਨੇੜੇ ਉਸ ਸਮੇਂ ਵਾਪਰਿਆ ਜਦੋਂ ਰੇਤ ਨਾਲ ਭਰੇ ਟਰੱਕ ਨੇ ਸਕੂਲੀ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨਿੱਜੀ ਵਾਹਨ ਦਰੱਖਤ ਨਾਲ ਟਕਰਾ ਗਿਆ ਅਤੇ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਦਰਦਨਾਕ ਹਾਦਸੇ 'ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਡੂੰਗੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ-"ਪਟਿਆਲਾ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਮਿਲੀ ਹੈ
ਪਟਿਆਲਾ - ਸਮਾਣਾ ਰੋਡ ਤੇ ਸਕੂਲੀ ਵੈਨ ਦੇ ਭਿਆਨਕ ਤੇ ਦਰਦਨਾਕ ਸੜਕੀ ਹਾਦਸੇ ਦੋਰਾਨ ਵੈਨ ਚ' ਮੋਜੂਦ ਕਈ ਸਕੂਲੀ ਬੱਚਿਆਂ ਦੀ ਮੌਤ ਹੋ ਗਈ ਹੈ।ਗੁਰੂ ਸਾਹਿਬ ਇਸ ਹਾਦਸੇ ਦੋਰਾਨ ਕੀਮਤੀ ਜਾਨਾਂ ਗੁਆਉਣ ਵਾਲੇ ਬੱਚਿਆਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ"।
Get all latest content delivered to your email a few times a month.