ਤਾਜਾ ਖਬਰਾਂ
ਅੰਮ੍ਰਿਤਸਰ, 11 ਮਈ – ਸਿੱਖ ਧਰਮ ਦੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਬਾਸਰਕੇ ਗਿੱਲਾਂ ਵਿਖੇ ਬੜੇ ਹੀ ਸ਼ਰਧਾ, ਭਗਤੀ ਭਾਵ ਅਤੇ ਆਤਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਅਵਸਰ 'ਤੇ ਸੰਤ ਬਾਬਾ ਸੰਤੋਖ ਸਿੰਘ ਅਤੇ ਬਾਬਾ ਭੋਲਾ ਸਿੰਘ ਜੀ ਦੀ ਅਗਵਾਈ ਹੇਠ ਵਿਸ਼ਾਲ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਆਸ-ਪਾਸ ਦੇ ਪਿੰਡਾਂ ਤੋਂ ਲੈ ਕੇ ਦੇਸ਼-ਵਿਦੇਸ਼ ਤੱਕ ਦੀ ਸੰਗਤ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰੀ।
ਸਮਾਗਮ ਦੀ ਸ਼ੁਰੂਆਤ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਨਾਲ ਹੋਈ। ਇਸ ਤੋਂ ਬਾਅਦ ਪ੍ਰਮੁੱਖ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਗੁਰੂ ਅਮਰਦਾਸ ਜੀ ਦੇ ਉਪਦੇਸ਼ਾਂ ਦੀ ਵਿਅਖਿਆ ਕੀਤੀ। ਢਾਡੀ ਜਥਿਆਂ ਅਤੇ ਕਵੀਸ਼ਰੀ ਜਥਿਆਂ ਨੇ ਗੁਰੂ ਸਾਹਿਬ ਦੇ ਜੀਵਨ ਸੰਘਰਸ਼, ਨਿਮਰਤਾ ਅਤੇ ਸੇਵਾ ਭਾਵਨਾਵਾਂ ਨੂੰ ਕਵਿਤਾ ਅਤੇ ਵਾਰਾਂ ਰਾਹੀਂ ਪੇਸ਼ ਕਰਕੇ ਸੰਗਤਾਂ ਨੂੰ ਰੂਹਾਨੀ ਅਨੰਦ ਨਾਲ ਭਰਪੂਰ ਕਰ ਦਿੱਤਾ।
ਪੁਰਬ ਦਿਵਸ ਦੀ ਸ਼ੋਭਾ ਨੂੰ ਹੋਰ ਵਧਾਉਂਦੇ ਹੋਏ ਲੰਗਰ ਸੇਵਾ, ਨਿਸ਼ਾਨ ਸਾਹਿਬ ਦੀ ਸੇਵਾ ਅਤੇ ਅਨੰਦ ਕਾਰਜ ਵੀ ਕੀਤੇ ਗਏ। ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਹਿਬ ਅੱਗੇ ਸਿਰ ਨਿਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉੱਤੇ ਆਉਣ ਵਾਲੀ ਸੰਗਤ ਦੀ ਗਿਣਤੀ ਹਜ਼ਾਰਾਂ 'ਚ ਸੀ, ਜਿਸ ਨੇ ਇਸ ਪਵਿੱਤਰ ਸਮਾਗਮ ਨੂੰ ਇੱਕ ਵੱਡਾ ਧਾਰਮਿਕ ਮੇਲਾ ਬਣਾ ਦਿੱਤਾ।
Get all latest content delivered to your email a few times a month.