ਤਾਜਾ ਖਬਰਾਂ
ਮਾਨਸਾ, 18 ਮਈ ( ਸੰਜੀਵ ਜਿੰਦਲ ) : SSP ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਆਦੇਸ਼ਾਂ ਅਨੁਸਾਰ ਅੱਜ ਜਿਲ੍ਹਾ ਮਾਨਸਾ ਪੁਲਿਸ ਵੱਲੋ ਇੰਟਰ ਸਟੇਟ ਹੱਦਾ (ਹਰਿਆਣਾ ਬਾਰਡਰ) ਨੂੰ ਸੁਭਾ 7 ਵਜੇ ਤੋਂ ਦੁਪਹਿਰ 12 ਵਜੇ ਤੱਕ 'ਅਪਰੇਸ਼ਨ ਸੀਲ-13' ਤਹਿਤ ਜਿਲ੍ਹਾ ਮਾਨਸਾ ਅੰਦਰ 8 ਇੰਟਰ ਸਟੇਟ ਨਾਕਾਬੰਦੀਆਂ ਕਰਕੇ ਗੈਰ ਕਾਨੂੰਨੀ ਨਸ਼ੀਲੇ ਪਦਰਾਥਾਂ, ਸਰਾਬ ਦੀ ਤਸ਼ਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਸਬੰਧੀ ਚੈਕਿੰਗ ਕੀਤੀ ਗਈ।
ਇਸ ਕੀਤੀ ਗਈ ਨਾਕਾਬੰਦੀ ਦੌਰਾਨ 211 ਵਹੀਕਲਾਂ, 59 ਸ਼ੱਕੀ ਵਿਅਕਤੀਆ ਦੀ ਚੈਕਿੰਗ ਕੀਤੀ ਗਈ ਜਿੰਨ੍ਹਾ ਵਿੱਚੋ 5 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾ ਵਿਰੁੱਧ NDPS ਐਕਟ ਅਤੇ BNS ਤਹਿਤ 3 ਮੁਕੱਦਮੇ ਦਰਜ ਕਰਕੇ 3 ਗ੍ਰਾਮ ਹੈਰੋਇਨ, 145 ਕੈਪਸੂਲ ਸਿਗਨੇਚਰ ਦੀ ਬਰਾਮਦਗੀ ਕੀਤੀ ਗਈ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਸਨਾਂਖਤ ਕਰਕੇ ਹੋਰ ਬਰਾਮਦਗੀ ਕਰਾਈ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 25 ਵਹੀਕਲਾਂ ਦੇ ਟ੍ਰੈਫਿਕ ਚਲਾਨ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਨਸ਼ਿਆ ਦੀ ਰੋਕਥਾਮ ਲਈ ਸਮੱਗਲਰਾ ਦੇ ਘਰਾਂ/ਟਿਕਾਣਿਆਂ ਪਰ ਰੇਡਾਂ ਕੀਤੀਆਂ ਜਾ ਰਹੀਆ ਹਨ ਅਤੇ ਸਹਿਰਾਂ/ਪਿੰਡਾਂ ਦੇ ਸਕੂਲ ਵਿੱਚ ਨਸ਼ਿਆ ਸਬੰਧੀ ਸੈਮੀਨਰ ਕਰਕੇ ਨੌਜਵਾਨਾਂ/ਬੱਚਿਆ ਨੂੰ ਨਸ਼ਿਆਂ ਤੋ ਜਾਗਰੂਕ ਕੀਤਾ ਜਾ ਰਿਹਾ ਹੈ। ਅੱਗੇ ਤੋ ਵੀ ਇੰਟਰ ਸਟੇਟ ਨਾਕਾਬੰਦੀਆਂ ਨਾਲ ਬਾਡਰ ਸੀਲ ਕਰਕੇ ਗੈਰ ਕਾਨੂੰਨੀ ਨਸ਼ੀਲੇ ਪਦਰਾਥਾ,ਸਰਾਬ ਦੀ ਤਸ਼ਕਰੀ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾਵੇਗੀ। । ਜਿਲ੍ਹਾ ਅੰਦਰ ਅਮਨ ਕਾਨੂੰਨ ਵਿਵਸਥਾਂ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇਗਾ।
Get all latest content delivered to your email a few times a month.