ਤਾਜਾ ਖਬਰਾਂ
ਨੰਗਲ, 22 ਮਈ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਆਈ.ਟੀ.ਆਈ. ਨੰਗਲ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਦੌਰਾਨ 1013 ਉਮੀਦਵਾਰਾਂ ਨੇ ਹਿਸਾ ਲਿਆ ਅਤੇ 26 ਪਬਲਿਕ ਅਤੇ ਪ੍ਰਾਈਵੇਟ ਕੰਪਨੀਆਂ ਵੱਲੋਂ ਭਰਤੀ ਪ੍ਰਕਿਰਿਆ ਅੰਜ਼ਾਮ ਦਿੱਤੀ ਗਈ, ਜਿਸ ਵਿੱਚੋਂ 516 ਉਮੀਦਵਾਰਾਂ ਨੂੰ ਨੌਕਰੀਆਂ ਲਈ ਆਫਰ ਲੈਟਰ ਦਿੱਤੇ ਗਏ। ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਿਰਫ਼ ਸਵਰਾਜ ਡਿਵੀਜ਼ਨ ਐਮ ਐਂਡ ਐਨ, ਆਰ.ਐਸ. ਮੈਨਪਾਵਰ, ਬੀ.ਐਸ.ਐਨ.ਐਲ., ਐਸ.ਐਮ.ਐਲ. ਇਸੂਜ਼ੂ ਅਤੇ ਆਈ.ਟੀ.ਐਲ. ਸੋਨਾਲੀਕਾ ਵਰਗੀਆਂ ਪ੍ਰਮੁੱਖ ਕੰਪਨੀਆਂ ਨੇ ਹੀ 224 ਉਮੀਦਵਾਰਾਂ ਦੀ ਚੋਣ ਕੀਤੀ, ਜੋ ਕਿ ਕੁੱਲ ਪਲੇਸਮੈਂਟ ਦਾ ਲਗਭਗ 43.4% ਹੈ। ਉਨ੍ਹਾਂ ਆਈ.ਟੀ.ਆਈ. ਨੰਗਲ ਵਿਖੇ ਰੋਜ਼ਗਾਰ ਮੇਲੇ ਦਾ ਦੌਰਾ ਕਰਦਿਆਂ ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਹੋਰ ਨਿਖਾਰਨ ਦੀ ਪ੍ਰੇਰਣਾ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਵਧੀਆ ਰੋਜ਼ਗਾਰ ਦੇਣ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਨੌਕਰੀਆਂ ਨਹੀਂ ਮਿਲੀਆਂ, ਉਨ੍ਹਾਂ ਨੂੰ ਵੀ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਯੋਗਤਾ ਅਨੁਸਾਰ ਅੱਗੇ ਰੋਜ਼ਗਾਰ ਦੇ ਮੌਕੇ ਦਿੱਤੇ ਜਾਣਗੇ ਤਾਂ ਜੋ ਉਹ ਸਵੈ-ਨਿਰਭਰ ਬਣ ਸਕਣ।
Get all latest content delivered to your email a few times a month.