ਤਾਜਾ ਖਬਰਾਂ
ਫਗਵਾੜਾ (ਕਪੂਰਥਲਾ), 23 ਮਈ– ਅੱਜ ਫਗਵਾੜਾ ਸ਼ਹਿਰ ਵਿੱਚ ਇਕ ਵੱਡੀ ਕਾਰਵਾਈ ਹੇਠ ਪੁਲਿਸ ਨੇ ਆਪਣੇ ਹੀ ਵਿਭਾਗ ਦੇ ਅਧਿਕਾਰੀਆਂ ਖਿਲਾਫ ਸਖਤ ਕਦਮ ਚੁੱਕਦੇ ਹੋਏ ਸੀ.ਆਈ.ਏ. ਸਟਾਫ ਦੀ ਲਗਭਗ ਪੂਰੀ ਟੀਮ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਅਧੀਨ ਗ੍ਰਿਫ਼ਤਾਰ ਕਰ ਲਿਆ।
ਡੀਆਈਜੀ ਨਵੀਨ ਸਿੰਗਲਾ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਸੀ.ਆਈ.ਏ. ਇੰਚਾਰਜ ਬਿਸਮਨ ਸਿੰਘ ਮਾਹੀ, ਏ.ਐਸ.ਆਈ. ਨਿਰਮਲ ਕੁਮਾਰ, ਏ.ਐਸ.ਆਈ. ਜਸਵਿੰਦਰ ਸਿੰਘ ਅਤੇ ਕਾਂਸਟੇਬਲ ਜਗਰੂਪ ਸਿੰਘ ਉਤੇ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ, ਇਨ੍ਹਾਂ ਅਧਿਕਾਰੀਆਂ ਨੇ ਇਕ ਤਸਕਰ ਹਨੀ ਨੂੰ ਹਿਰਾਸਤ ਤੋਂ ਛੱਡਣ ਦੇ ਬਦਲੇ ਲਗਭਗ 2.5 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਗ੍ਰਿਫ਼ਤਾਰ ਕਰੇ ਗਏ ਸਾਰੇ ਅਧਿਕਾਰੀਆਂ ਦਾ ਡਾਕਟਰੀ ਚੈੱਕਅੱਪ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਜੁਡੀਸ਼ੀਅਲ ਮੈਜਿਸਟਰੇਟ ਫਗਵਾੜਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Get all latest content delivered to your email a few times a month.