IMG-LOGO
ਹੋਮ ਪੰਜਾਬ: 🟤ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਜੂਨ 1984 ਘੱਲੂਘਾਰੇ ਦੇ ਸ਼ਹੀਦੀ...

🟤ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਦੌਰਾਨ ਸਮੂਹ ਸ਼ਹੀਦਾਂ ਨੂੰ ਕੀਤਾ ਜਾਵੇ ਯਾਦ : ਜਥੇਦਾਰ ਗੜਗੱਜ

Admin User - Jun 01, 2025 11:48 AM
IMG

ਅੰਮ੍ਰਿਤਸਰ, 1 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੂਨ 1984 ਦੇ ਘੱਲੂਘਾਰੇ ਸਬੰਧੀ ਸ਼ਹੀਦੀ ਹਫ਼ਤੇ ਦੀ ਸ਼ੁਰੂਆਤ 'ਤੇ ਸਮੂੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ 1 ਤੋਂ 6 ਜੂਨ ਤੱਕ ਮਨਾਏ ਜਾਂਦੇ ਇਹ ਦਿਨ ਸਿਰਫ਼ ਸ਼ਹੀਦਾਂ ਦੀ ਯਾਦ ਵਿੱਚ ਨਹੀਂ, ਸਗੋਂ ਪੰਥਕ ਇਕਜੁੱਟਤਾ, ਸੰਘਰਸ਼ ਅਤੇ ਸਤਿਕਾਰ ਦੇ ਪ੍ਰਤੀਕ ਵਜੋਂ ਮਨਾਏ ਜਾਣ। ਉਨ੍ਹਾਂ ਯਾਦ ਦਿਵਾਈ ਕਿ ਜਦੋਂ 1984 ਵਿੱਚ ਸਿੱਖ ਸੰਗਤ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਇਕੱਠੀ ਹੋਈ ਸੀ, ਤਾਂ ਭਾਰਤ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਫੌਜੀ ਹਮਲਾ ਕਰ ਕੇ ਟੈਂਕਾਂ, ਤੋਪਾਂ ਅਤੇ ਗੋਲੀਆਂ ਦੀ ਵਰਤੋਂ ਕੀਤੀ। ਇਸ ਹਮਲੇ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ, ਜਨਰਲ ਸ਼ਬੇਗ ਸਿੰਘ ਤੇ ਹੋਰ ਸੈਂਕੜੇ ਸਿੱਖ ਸ਼ਹੀਦ ਹੋਏ। ਪੰਜਾਬ ਦੇ ਕਈ ਹੋਰ ਗੁਰਦੁਆਰੇ ਵੀ ਨਿਸ਼ਾਨੇ ਬਣੇ। ਜਥੇਦਾਰ ਨੇ ਕਿਹਾ ਕਿ ਇਹ ਹਮਲਾ ਸਿੱਖ ਕੌਮ ਲਈ ਇੱਕ ਅਣਭੁੱਲੀ ਚੋਟ ਹੈ ਜਿਸ ਦੀ ਯਾਦ ਹਰ ਸਾਲ ਭਾਵਨਾਤਮਕ ਤਰੀਕੇ ਨਾਲ ਮਨਾਈ ਜਾਂਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਸਮਾਂ ਪੰਥਕ ਇਕਤਾ ਅਤੇ ਇਤਿਹਾਸਕ ਸੱਚਾਈ ਨੂੰ ਸੰਭਾਲਣ ਦਾ ਹੈ। ਜਥੇਦਾਰ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸੱਦਾ ਦਿੱਤਾ ਕਿ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਣ, ਇਤਿਹਾਸਕਾਰਾਂ ਅਤੇ ਕਥਾਵਾਚਕਾਂ ਰਾਹੀਂ ਸੰਗਤ ਨੂੰ 1984 ਦੀ ਸੱਚਾਈ ਦੱਸੀ ਜਾਵੇ। ਉਨ੍ਹਾਂ ਕਿਹਾ ਕਿ ਜੂਨ 1984 ਅਤੇ ਨਵੰਬਰ 1984 ਦੇ ਕਤਲੇਆਮ ਬਾਰੇ ਵਿਸ਼ਵ ਪੱਧਰ 'ਤੇ ਦਸਤਾਵੇਜ਼, ਪੁਸਤਕਾਂ ਅਤੇ ਸੈਮੀਨਾਰ ਰਾਹੀਂ ਜਾਣਕਾਰੀ ਫੈਲਾਈ ਜਾਵੇ, ਤਾਂ ਜੋ ਭਵਿੱਖ ਦੀ ਪੀੜ੍ਹੀ ਇਤਿਹਾਸ ਨੂੰ ਜਾਣ ਸਕੇ। ਉਨ੍ਹਾਂ ਸੂਚਿਤ ਕੀਤਾ ਕਿ ਕੁਝ ਤਾਕਤਾਂ ਸਿੱਖਾਂ ਵਿੱਚ ਫ਼ੁਟ ਪਾਉਣ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਕੌਮ ਨੇ ਹਮੇਸ਼ਾ ਚੜ੍ਹਦੀ ਕਲਾ ਨਾਲ ਇਕਜੁੱਟ ਹੋ ਕੇ ਆਪਣੇ ਸ਼ਹੀਦਾਂ ਨੂੰ ਯਾਦ ਕੀਤਾ ਹੈ। ਸਿੱਖ ਕੌਮ ਨੂੰ ਆਪਣੀ ਜਥੇਬੰਦਕ ਸਾਂਝ ਨੂੰ ਮਜ਼ਬੂਤ ਕਰਕੇ ਗੁਰੂ ਸਾਹਿਬਾਨ ਦੇ ਦਰਸਾਏ ਰਾਹ ਤੇ ਟਿਕੇ ਰਹਿਣ ਦੀ ਲੋੜ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.