IMG-LOGO
ਹੋਮ ਪੰਜਾਬ: ‘ਯੁੱਧ ਨਸ਼ਿਆਂ ਵਿਰੁਧ’ ਦਾ 93ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ...

‘ਯੁੱਧ ਨਸ਼ਿਆਂ ਵਿਰੁਧ’ ਦਾ 93ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ

Admin User - Jun 02, 2025 08:15 PM
IMG

 ਚੰਡੀਗੜ੍ਹ, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 93ਵੇਂ ਦਿਨ , ਪੰਜਾਬ ਪੁਲਿਸ ਨੇ ਸੋਮਵਾਰ ਨੂੰ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 2508 ਨਸ਼ੀਲੀਆਂ ਗੋਲੀਆਂ ਅਤੇ 3900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਮਹਿਜ਼ 93 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 15,117 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 510 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 523 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 60 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.