ਤਾਜਾ ਖਬਰਾਂ
ਗੁਰਦਾਸਪੁਰ , 6 ਜੂਨ- ਗੁਰਦਾਸਪੁਰ ਦੇ ਪਿੰਡ ਭੁੱਲੇ ਚੱਕ ਵਿਖੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਜਿੱਥੇ ਹਰਿਆਣਾ ਨੰਬਰ ਦੀ ਬਰੀਜ਼ਾ ਕਾਰ ਨੇ ਸਕੂਟਰੀ ਸਵਾਰ ਨੂੰ ਟੱਕਰ ਮਾਰੀ। ਮਿਲੀ ਜਾਣਕਾਰੀ ਮੁਤਾਬਕ, ਕਾਰ ਆਪਣੀ ਓਵਰਟੇਕਿੰਗ ਦੌਰਾਨ ਆਰਮੀ ਦੀ ਗੱਡੀ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ, ਪਰ ਉਸ ਵੇਲੇ ਸਾਹਮਣੇ ਆ ਰਹੀ ਸਕੂਟਰੀ ਨੂੰ ਜ਼ੋਰਦਾਰ ਟੱਕਰ ਵੱਜੀ। ਇਸ ਹਾਦਸੇ ਵਿਚ ਸਕੂਟਰੀ ਸਵਾਰ ਬੜੀ ਗੰਭੀਰ ਹਾਲਤ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਗਿਆ ਹੈ।
ਹਾਦਸੇ ਦੀ ਸੂਚਨਾ ਮਿਲਣ ‘ਤੇ ਸੜਕ ਸੁਰੱਖਿਆ ਫੋਰਸ ਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀ ਦੀ ਸਹਾਇਤਾ ਕੀਤੀ। ਪੁਲਿਸ ਨੇ ਦੋਹਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਪੂਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ, ਕਾਰ ਵਿੱਚ ਸਵਾਰ ਪਰਿਵਾਰ ਧਾਰਮਿਕ ਸਥਾਨ ਤੋਂ ਵਾਪਸੀ ਕਰ ਰਹੇ ਸਨ। ਪੁਲਿਸ ਅਗਲੇ ਕਾਰਵਾਈ ਦੀ ਤਿਆਰੀ ਕਰ ਰਹੀ ਹੈ।
Get all latest content delivered to your email a few times a month.