ਤਾਜਾ ਖਬਰਾਂ
ਰੂਪਨਗਰ, 15 ਜੂਨ: ਸਿਵਲ ਸਰਜਨ ਰੂਪਨਗਰ ਡਾ.ਬਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਨੋਡਲ ਅਫਸਰ ਆਮ ਆਦਮੀ ਕਲੀਨਿਕ ਡਾ. ਅਮਰਜੀਤ ਸਿੰਘ ਦੀ ਅਗਵਾਈ ਹੇਠ ਟ੍ਰੇਨਿੰਗ ਸੈਂਟਰ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਆਮ ਆਦਮੀ ਕਲੀਨਿਕਾਂ ਵਿੱਚ ਕੰਮ ਕਰ ਰਹੇ ਮੈਡੀਕਲ ਅਫਸਰਾਂ ਨੂੰ ਸਬੰਧੀ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ।
ਇਸ ਮੌਕੇ ਤੇ ਡਾਇਰੈਕਟਰ ਪਰਕਿਊਰਮੈਂਟ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ. ਪਵਨਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਗਭਅਵਸਥਾ ਅਤੇ ਪਰਿਵਾਰ ਨਿਯੋਜਨ ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਮਾਂ ਤੇ ਬੱਚੇ ਦੀ ਮੌਤ ਦਰ ਘਟਾਉਣ ਲਈ ਮਦਦ ਮਿਲੇਗੀ ਅਤੇ ਗਰਭਵਤੀ ਮਹਿਲਾਂਵਾ ਅਤੇ ਯੋਗ ਜੋੜਿਆਂ ਨੂੰ ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਕੁੱਲ 46 ਟੈਸਟ ਹੋਣਗੇ ਅਤੇ ਹੁਣ ਆਮ ਆਦਮੀ ਕਲੀਨਿਕ ਡਾਕਟਰ ਗਰਭਵਤੀ ਮਹਿਲਾਂਵਾ ਲਈ ਅਲਟਰਾਸਾਉਂਡ ਟੈਸਟ ਵੀ ਲਿਖ ਸਕਣਗੇ। ਆਮ ਆਦਮੀ ਕਲੀਨਿਕਾਂ ਵਿੱਚ 112 ਤਰ੍ਹਾਂ ਦੀਆਂ ਦਵਾਈਆਂ ਮੁਹੱਈਆ ਹੋਣਗੀਆ।
ਇਸ ਮੌਕੇ ਤੇ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਡਾਕਟਰਾਂ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਯੋਗ ਜੋੜਿਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਨਾਲ ਲੋੜਵੰਦ ਮਰੀਜ਼ਾ ਨੂੰ ਲਾਭ ਮਿਲੇਗਾ।
ਇਸ ਮੌਕੇ ਤੇ ਇਸਤਰੀ ਰੋਗਾਂ ਦੇ ਮਾਹਿਰ ਡਾ.ਜਸਪ੍ਰੀਤ ਕੌਰ ਨੇ ਗਰਭ ਅਵਸਥਾ ਦੌਰਾਨ ਦਿੱਤੀਆਂ ਜਾਣ ਵਾਲੀਆਂ ਦਵਾਈਆਂ, ਲੋੜੀਂਦੇ ਟੈਸਟਾਂ ਅਤੇ ਗਰਭਅਵਸਥਾ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਡਾਕਟਰਾਂ ਨੂੰ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ।
ਇਸ ਮੌਕੇ ਤੇ ਪਰਿਵਾਰ ਭਲਾਈ ਅਫਸਰ ਰੂਪਨਗਰ ਡਾ. ਸਵਪਨਜੀਤ ਕੌਰ ਨੇ ਪਰਿਵਾਰ ਨਿਯੋਜਨ ਪ੍ਰੋਗਰਾਮ ਜਿਸ ਵਿੱਚ ਪਰਿਵਾਰ ਨਿਯੋਜਨ ਦੇ ਸਾਧਨਾ ਸਬੰਧੀ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ।
ਇਸ ਮੌਕੇ ਤੇ ਨੋਡਲ ਅਫਸਰ ਆਮ ਆਦਮੀ ਕਲੀਨਿਕ ਡਾ.ਅਮਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਲੋਕਾਂ ਨੂੰ ਨੇੜੇ ਸੁਵਿਧਾਵਾਂ ਪ੍ਰਦਾਨ ਕਰਨ ਲਈ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹਾ ਰੂਪਨਗਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਲੋੜਵੰਦ ਗਰਭਵਤੀ ਮਹਿਲਾਂਵਾ ਨੂੰ ਸਿਹਤ ਸੰਭਾਲ ਅਤੇ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਸੇਵਾਵਾਂ ਮਿਲਣਗੀਆਂ।
ਇਸ ਮੌਕੇ ਤੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਸ. ਸੁਖਪਾਲ ਸਿੰਘ ਵਿਸ਼ੇਸ਼ ਤੌਰ ਤੇ ਟ੍ਰੇਨਿੰਗ ਵਿੱਚ ਸ਼ਾਮਿਲ ਹੋਏ। ਇਸ ਮੌਕੇ ਤੇ ਉਨ੍ਹਾ ਕਿਹਾ ਕਿ ਡਾਕਟਰੀ ਇਕ ਸਨਮਾਨਯੋਗ ਫੀਲਡ ਹੈ ਅਤੇ ਆਮ ਆਦਮੀ ਕਲੀਨਿਕਾਂ ਦੇ ਡਾਕਟਰ ਇਸ ਟ੍ਰੇਨਿੰਗ ਨੂੰ ਹਾਸਿਲ ਕਰਕੇ ਅੱਗੇ ਪਿੰਡਾਂ ਵਿੱਚ ਲੋਕਾਂ ਨੂੰ ਵਧੀਆ ਸੇਵਾਂਵਾ ਪ੍ਰਦਾਨ ਕਰਨਗੇ। ਉਨ੍ਹਾਂ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਨੂੰ ਤਨਦੇਹੀ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ।
ਇਸ ਮੌਕੇ ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਐਸ.ਐਮ.ਓ ਚਮਕੌਰ ਸਾਹਿਬ ਡਾ. ਗੋਬਿੰਦ ਟੰਡਨ, ਡਿਪਟੀ ਮੈਡੀਕਲ ਕਮਿਸ਼ਨਰ ਰੂਪਨਗਰ ਡਾ. ਉਪਿੰਦਰ ਸਿੰਘ, ਐਸ.ਐਮ.ਓ ਭਰਤਗੜ੍ਹ ਡਾ. ਆਨੰਦ ਘਈ, ਐਸ.ਐਮ.ਓ ਮੋਰਿੰਡਾ ਡਾ. ਪਰਮਿੰਦਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਮੀਤ ਕੌਰ, ਡਿਪਟੀ.ਐਮ.ਈ.ਆਈ.ਓ ਰਵਿੰਦਰ ਸਿੰਘ, ਬੀ.ਈ.ਈ ਹਰਵਿੰਦਰ ਸਿੰਘ ਸੈਣੀ, ਕੰਪਿਊਟਰ ਅਪ੍ਰੇਟਰ ਖੁਸ਼ਹਾਲ ਸਿੰਘ ਅਤੇ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫਸਰ ਹਾਜਰ ਸਨ।
Get all latest content delivered to your email a few times a month.