ਤਾਜਾ ਖਬਰਾਂ
ਅੰਮ੍ਰਿਤਸਰ, 16 ਜੂਨ - ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਥਾਪਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ ਤੇ ਅਕਾਲ ਤਖਤ ਦੇ ਇਤਿਹਾਸ ਨੂੰ ਯਾਦ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖਤ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਥਾਪਨਾ ਦੀ ਮਹੱਤਤਾ 'ਤੇ ਚਾਨਣ ਪਾਇਆ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਮਹਿਰੋ ਦੇ ਹਕ ਵਿੱਚ ਬਿਆਨ ਦਿੰਦਿਆਂ ਦਾਅਵਾ ਕੀਤਾ ਕਿ ਉਸ ਵੱਲੋਂ ਅਸ਼ਲੀਲਤਾ ਫੈਲਾਉਣ ਵਾਲੀ ਔਰਤ ਦਾ ਕਤਲ ਕਰਵਾਇਆ ਗਿਆ, ਉਹ ਠੀਕ ਕਦਮ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਲੋਕ ਆਪਣੀ ਅਸਲ ਪਛਾਣ ਛੁਪਾ ਕੇ ਦੂਸਰੇ ਧਰਮਾਂ ਨੂੰ ਬਦਨਾਮ ਕਰਦੇ ਹੋਏ ਲੱਚਰਤਾ ਫੈਲਾ ਰਹੇ ਹਨ, ਜੋ ਕਿ ਨਿਕਾਰਾਯੋਗ ਹੈ ਅਤੇ ਧਰਮ ਦੇ ਖਿਲਾਫ ਹੈ।
Get all latest content delivered to your email a few times a month.