ਤਾਜਾ ਖਬਰਾਂ
ਅੰਮ੍ਰਿਤਸਰ, 17 ਜੂਨ- ਅੰਮ੍ਰਿਤਸਰ ਵਿੱਚ ਕੋਵਿਡ-19 ਦੇ ਨਵੇਂ ਵੇਰੀਐਂਟ ਦੇ ਤਿੰਨ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਇਹ ਤਿੰਨੋਂ ਕੇਸ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰਾਂ ਦੇ ਹਨ ਜੋ ਇਸ ਸਮੇਂ ਹੋਮ ਆਈਸੋਲੇਸ਼ਨ ਵਿੱਚ ਹਨ ਅਤੇ ਉਹਨਾਂ ਦੀ ਸਿਹਤ ਠੀਕ ਹੈ।
ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਨਵਾਂ ਵੇਰੀਐਂਟ ਲਘੂ ਲੱਛਣ ਵਾਲਾ ਹੈ ਅਤੇ ਮਰੀਜ਼ ਆਮ ਤੌਰ 'ਤੇ ਦੋ-ਤਿੰਨ ਦਿਨਾਂ ਵਿੱਚ ਠੀਕ ਹੋ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਇਸ ਤੋਂ ਘਬਰਾਉਣ ਦੀ ਲੋੜ ਨਹੀਂ ਪਰ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਆਮ ਲੋਕਾਂ ਨੂੰ ਸੁਝਾਅ ਦਿੱਤਾ ਕਿ ਜੇਕਰ ਉਨ੍ਹਾਂ ਨੂੰ ਖਾਂਸੀ, ਜੁਕਾਮ, ਬੁਖਾਰ ਜਾਂ ਸਾਹ ਲੈਣ ਵਿੱਚ ਦਿੱਕਤ ਜਿਹੇ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਸਰਕਾਰੀ ਸਿਹਤ ਕੇਂਦਰ ਜਾਂ ਹਸਪਤਾਲ 'ਚ ਜਾਂਚ ਕਰਵਾਈ ਜਾਵੇ।
ਇਸ ਦੇ ਨਾਲ ਹੀ, ਸਹਾਇਕ ਸਿਵਲ ਸਰਜਨ ਡਾ. ਸੁਨੀਤਾ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਚੇਤਾਵਨੀ ਦੇ ਦਿੱਤੀ ਗਈ ਹੈ ਅਤੇ ਮਾਸਕ ਦੀ ਵਰਤੋਂ, ਹੱਥ ਧੋਣ ਅਤੇ ਭੀੜ ਵਾਲੀਆਂ ਥਾਵਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਖਾਸ ਤੌਰ ’ਤੇ ਬਜ਼ੁਰਗਾਂ, ਗਰਭਵਤੀ ਮਹਿਲਾਵਾਂ, ਬੱਚਿਆਂ ਅਤੇ ਗੰਭੀਰ ਬੀਮਾਰੀਆਂ ਵਾਲੇ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਹੋਰ ਵੀ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ।
ਇਸ ਵਧ ਰਹੀ ਚਿੰਤਾ ਨੂੰ ਦੇਖਦਿਆਂ ਸਿਹਤ ਵਿਭਾਗ ਨੇ ਸੂਬੇ ਭਰ ਵਿਚ ਨਿਗਰਾਨੀ ਵਧਾ ਦਿੱਤੀ ਹੈ ਅਤੇ ਅਫਵਾਹਾਂ ਜਾਂ ਗਲਤ ਜਾਣਕਾਰੀ ਤੋਂ ਦੂਰੇ ਰਹਿਣ ਦੀ ਅਪੀਲ ਕੀਤੀ ਗਈ ਹੈ।
Get all latest content delivered to your email a few times a month.