ਤਾਜਾ ਖਬਰਾਂ
ਅੰਮ੍ਰਿਤਸਰ- ਨਸ਼ਿਆਂ ਦੇ ਖਿਲਾਫ ਮੁਹਿੰਮ ਚਲਾ ਰਹੀ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦੋ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਨੇ 112 ਗ੍ਰਾਮ ਕੋਕੀਨ, 1 ਕਿਲੋਗ੍ਰਾਮ ਹੈਰੋਇਨ ਅਤੇ 8.10 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਪਹਿਲੇ ਮਾਮਲੇ ਵਿੱਚ ਪੁਲਿਸ ਨੇ ਇੱਕ ਨਾਈਜੀਰੀਅਨ ਨਾਗਰਿਕ ਸਮੇਤ ਤਿੰਨ ਵਿਅਕਤੀਆਂ ਨੂੰ ਗਿਰਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 112 ਗ੍ਰਾਮ ਕੋਕੀਨ ਬਰਾਮਦ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇੱਕ ਨਜ਼ਰੀਏਨ ਵਿਅਕਤੀ ਆਪਣੇ ਬੱਚੇ ਦੇ ਇਲਾਜ ਲਈ ਭਾਰਤ ਆਇਆ ਸੀ ਅਤੇ ਬਾਅਦ ਵਿੱਚ ਉਹ ਦਿੱਲੀ ਹੀ ਰਹਿਣ ਲੱਗ ਪਿਆ ਅਤੇ ਦਿੱਲੀ ਤੋਂ ਉਹ ਕੋਕੀਨ ਸਪਲਾਈ ਦਾ ਧੰਦਾ ਕਰਨ ਲੱਗਾ। ਉਸਦੇ ਲਿੰਕ ਵਿੱਚ ਅੰਮ੍ਰਿਤਸਰ ਦੇ ਦੋ ਨੌਜਵਾਨ ਆਏ ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਅਤੇ ਨਾਈਜੀਰੀਅਨ ਨੂੰ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੇ ਦੱਸਿਆ ਕਿ ਇਹ ਕੋਕੇਨ ਕਿਹੜੀ-ਕਿਹੜੀ ਜਗ੍ਹਾ ਤੇ ਸਪਲਾਈ ਕਰਦੇ ਸਨ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿੱਚ ਪੁਲਿਸ ਨੇ ਰਵੀ ਕੁਮਾਰ ਉਰਫ ਜੱਗੂ ਨੂੰ ਗ੍ਰਿਫਤਾਰ ਕੀਤਾI ਜਿਸ ਕੋਲੋਂ ਇੱਕ ਕਿਲੋਗ੍ਰਾਮ ਹੈਰੋਇਨ ਅਤੇ 8.10 ਲੱਖ ਰੁਪਏ ਨਕਦ ਰਕਮ (ਡਰੱਗ ਮਨੀ) ਕਬਜ਼ੇ ਵਿੱਚ ਲਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਰਕਮ ਦੁਬਈ ਰਾਹੀਂ ਪਾਕਿਸਤਾਨ ਭੇਜੀ ਜਾਣੀ ਸੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਰੋਪੀਆਂ ਵਿਰੁੱਧ NDPS ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇ ਦਿਨਾਂ ਵਿੱਚ ਹੋਰ ਗਿ੍ਰਫ਼ਤਾਰੀਆਂ ਦੀ ਸੰਭਾਵਨਾ ਹੈ। ਇਹ ਕਾਰਵਾਈ ਨਸ਼ਾ ਤਸਕਰਾਂ ਵਿਰੁੱਧ ਚਲ ਰਹੀ ਮੁਹਿੰਮ ‘ਚ ਇਕ ਵੱਡੀ ਮਾਰਿਖ਼ ਸਾਬਤ ਹੋ ਰਹੀ ਹੈ।
Get all latest content delivered to your email a few times a month.