IMG-LOGO
ਹੋਮ ਚੰਡੀਗੜ੍ਹ: ‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5...

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

Admin User - Jun 18, 2025 08:35 PM
IMG

ਚੰਡੀਗੜ੍ਹ, 18 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 109 ਦਿਨ , ਪੰਜਾਬ ਪੁਲਿਸ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.3 ਕਿਲੋਗ੍ਰਾਮ ਅਫੀਮ ਅਤੇ 9.59 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 109 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,104 ਹੋ ਗਈ ਹੈ।


ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।


ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।


ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 566 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 107 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 561 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ।


ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 116 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.