ਤਾਜਾ ਖਬਰਾਂ
ਲੁਧਿਆਣਾ - ਪੰਜਾਬ ਦੇ ਲੁਧਿਆਣਾ ਵਿੱਚ ਪੱਛਮੀ ਵਿਧਾਨ ਸਭਾ ਸੀਟ 'ਤੇ ਉਪ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰ ਦੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਆਪਣੀ ਪਤਨੀ ਨਾਲ ਵੋਟ ਪਾਉਣ ਲਈ ਮਾਲਵਾ ਸਕੂਲ ਪਹੁੰਚੇ ਹਨ।
ਇਸ ਹਲਕੇ ਵਿੱਚ ਕੁੱਲ 1,75,469 ਵੋਟਰ ਹਨ, ਜਿਨ੍ਹਾਂ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।
Get all latest content delivered to your email a few times a month.