ਤਾਜਾ ਖਬਰਾਂ
ਨਵੀਂ ਦਿੱਲੀ- ਪਹਿਲਗਾਮ ਅੱਤਵਾਦੀ ਹਮਲੇ ਦੇ ਦੋ ਮਹੀਨੇ ਬਾਅਦ, ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਪਹਿਲਗਾਮ ਤੋਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹੈ। ਐਨਆਈਏ ਦੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਇਨ੍ਹਾਂ ਦੋਵਾਂ ਨੇ ਹਮਲਾ ਕਰਨ ਵਾਲੇ ਤਿੰਨ ਅੱਤਵਾਦੀਆਂ ਨੂੰ ਪਨਾਹ ਦਿੱਤੀ ਸੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਨਾਮ ਪਰਵੇਜ਼ ਅਹਿਮਦ ਜੋਥਰ ਅਤੇ ਬਸ਼ੀਰ ਅਹਿਮਦ ਜੋਥਰ ਹਨ। ਪੁੱਛਗਿੱਛ ਦੌਰਾਨ, ਦੋਵਾਂ ਨੇ ਅੱਤਵਾਦੀਆਂ ਦੀ ਪਛਾਣ ਦੱਸੀ ਅਤੇ ਇਹ ਵੀ ਪੁਸ਼ਟੀ ਕੀਤੀ ਕਿ ਉਹ ਪਾਕਿਸਤਾਨੀ ਨਾਗਰਿਕ ਸਨ ਅਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (LeT) ਨਾਲ ਜੁੜੇ ਹੋਏ ਸਨ।
ਐਨਆਈਏ ਦੇ ਅਨੁਸਾਰ, ਪਰਵੇਜ਼ ਅਤੇ ਬਸ਼ੀਰ ਨੇ ਹਮਲੇ ਤੋਂ ਪਹਿਲਾਂ ਜਾਣਬੁੱਝ ਕੇ ਇਨ੍ਹਾਂ ਤਿੰਨਾਂ ਅੱਤਵਾਦੀਆਂ ਨੂੰ ਹਿੱਲ ਪਾਰਕ ਵਿੱਚ ਇੱਕ ਅਸਥਾਈ ਢੋਕ (ਝੌਂਪੜੀ) ਵਿੱਚ ਰੱਖਿਆ ਸੀ। ਉਨ੍ਹਾਂ ਨੇ ਉਨ੍ਹਾਂ ਨੂੰ ਖਾਣਾ ਅਤੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਸਨ।
22 ਅਪ੍ਰੈਲ ਨੂੰ ਹੋਏ ਇਸ ਹਮਲੇ ਵਿੱਚ 26 ਲੋਕ ਮਾਰੇ ਗਏ ਸਨ ਅਤੇ 16 ਗੰਭੀਰ ਜ਼ਖਮੀ ਹੋ ਗਏ ਸਨ। ਅੱਤਵਾਦੀਆਂ ਨੇ ਸੈਲਾਨੀਆਂ ਨੂੰ ਉਨ੍ਹਾਂ ਦੀ ਧਾਰਮਿਕ ਪਛਾਣ ਦੇ ਆਧਾਰ 'ਤੇ ਚੋਣਵੇਂ ਤੌਰ 'ਤੇ ਨਿਸ਼ਾਨਾ ਬਣਾਇਆ ਸੀ। ਇਹ ਘਟਨਾ ਪਹਿਲਗਾਮ ਸ਼ਹਿਰ ਤੋਂ 6 ਕਿਲੋਮੀਟਰ ਦੂਰ ਬੈਸਰਨ ਘਾਟੀ ਵਿੱਚ ਵਾਪਰੀ।
Get all latest content delivered to your email a few times a month.