IMG-LOGO
ਹੋਮ ਪੰਜਾਬ: ਨਵਾਂ ਰਾਏਪੁਰ: ਅਮਿਤ ਸ਼ਾਹ ਵੱਲੋਂ ਕੇਂਦਰੀ ਫੋਰੈਂਸਿਕ ਲੈਬ ਦਾ ਨੀਂਹ...

ਨਵਾਂ ਰਾਏਪੁਰ: ਅਮਿਤ ਸ਼ਾਹ ਵੱਲੋਂ ਕੇਂਦਰੀ ਫੋਰੈਂਸਿਕ ਲੈਬ ਦਾ ਨੀਂਹ ਪੱਥਰ ਰਖਿਆ ਗਿਆ...

Admin User - Jun 22, 2025 04:59 PM
IMG

ਰਾਏਪੁਰ (ਛੱਤੀਸਗੜ੍ਹ), 22 ਜੂਨ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਨਵਾਂ ਰਾਏਪੁਰ ਵਿੱਚ ਇੱਕ ਮਹੱਤਵਪੂਰਨ ਉਪਰਾਲੇ ਹੇਠ ਰਾਸ਼ਟਰੀ ਫੋਰੈਂਸਿਕ ਵਿਗਿਆਨ ਯੂਨੀਵਰਸਿਟੀ (NFSU) ਅਤੇ ਕੇਂਦਰੀ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ (CFSL) ਦੀ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਨਾ ਸਿਰਫ਼ ਛੱਤੀਸਗੜ੍ਹ ਲਈ, ਸਗੋਂ ਸਾਰੇ ਦੇਸ਼ ਲਈ ਇੱਕ ਵੱਡੀ ਉਪਲਬਧੀ ਮੰਨੀ ਜਾ ਰਹੀ ਹੈ।

ਇਸ ਮੌਕੇ ‘ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦਿਓ ਸਾਈ ਨੇ ਇਸ ਦਿਨ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਹ ਦੋਹਾਂ ਸੰਸਥਾਵਾਂ ਦਾ ਨਿਰਮਾਣ ਸੂਬੇ ਲਈ ਇਕ ਮਹੱਤਵਪੂਰਨ ਤੋਹਫ਼ਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਅਪਰਾਧ ਜਾਂਚ ਵਿਗਿਆਨ ਅਤੇ ਵਿਦਿਅਕ ਖੇਤਰ ਵਿੱਚ ਨਵੀਂ ਦਿਸ਼ਾ ਦੇਵੇਗਾ।

ਅਮਿਤ ਸ਼ਾਹ ਆਪਣੇ ਦੋ ਦਿਨਾਂ ਦੌਰੇ ਤਹਿਤ ਰਾਏਪੁਰ ਦੇ ਸਵਾਮੀ ਵਿਵੇਕਾਨੰਦ ਹਵਾਈ ਅੱਡੇ ਉੱਤੇ ਪਹੁੰਚੇ, ਜਿੱਥੇ ਮੁੱਖ ਮੰਤਰੀ ਸਾਈ ਅਤੇ ਹੋਰ ਰਾਜ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.