ਤਾਜਾ ਖਬਰਾਂ
ਮਹਿਲ ਕਲਾਂ 22 ਜਨਵਰੀ(ਗੁਰਸੇਵਕ ਸਿੰਘ ਸਹੋਤਾ)- ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦੇ ਥਾਣਾ ਠੁੱਲੀਵਾਲ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਠੁੱਲੀਵਾਲ ਦੇ ਐਸਐਚਓ ਸਬ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਹਦਾਇਤਾਂ ਉੱਪਰ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਮੁਖਤਿਆਰ ਸਿੰਘ ਉਰਫ਼ ਮੋਹਣੀ ਪੁੱਤਰ ਬਹਾਦਰ ਸਿੰਘ ਵਾਸੀ ਹਰੀਕੀ ਪੱਤੀ ਸੇਖਾ ਨੂੰ 70 ਗ੍ਰਾਮ ਚਿੱਟੇ ਸਮੇਤ ਗ੍ਰਿਫ਼ਤਾਰ ਕਰਕੇ ਉਸਦੇ ਖਿਲਾਫ਼ ਮੁਕੱਦਮਾ ਨੰਬਰ 39 ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਥਾਣਾ ਠੁੱਲੀਵਾਲ ਦੇ ਖੇਤਰ ਵਿੱਚ ਨਸ਼ਾ ਤਸਕਰਾਂ ਖਿਲਾਫ਼ ਕਿਸੇ ਕਿਸਮ ਦੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਜੇਕਰ ਕੋਈ ਵਿਅਕਤੀ ਸਿੱਧੇ ਜਾਂ ਅਸਿੱਧੇ ਸਿੱਧੇ ਤੌਰ 'ਤੇ ਨਸ਼ਾ ਤਸਕਰੀ ਦੇ ਗੋਰਖ ਧੰਦੇ ਵਿੱਚ ਸ਼ਾਮਿਲ ਪਾਇਆ ਜਾਂਦਾ ਤਾਂ ਉਸ ਦੇ ਖ਼ਿਲਾਫ਼ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸ ਐਚ ਓ ਗੁਰਮੇਲ ਸਿੰਘ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਅੱਗੇ ਆਉਣ ਅਤੇ ਮਾੜੇ ਅਨਸਰਾਂ ਸਬੰਧੀ ਪੰਜਾਬ ਪੁਲਿਸ ਨੂੰ ਜਾਣਕਾਰੀ ਦੇਣ। ਉਹਨਾਂ ਕਿਹਾ ਕਿ ਮਾਨਯੋਗ ਐਸਐਸਪੀ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਵਾਲੇ ਕਿਸੇ ਵੀ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਤਸਕਰਾਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.