ਤਾਜਾ ਖਬਰਾਂ
ਚੰਡੀਗੜ੍ਹ, 22 ਜੂਨ- ਆਮ ਆਦਮੀ ਪਾਰਟੀ (ਆਪ) ਨੇ ਸੁਖਬੀਰ ਬਾਦਲ ਦੇ ਮੁੱਖ ਸਕੱਤਰ ਨੂੰ ਅਧਿਕਾਰ ਦੀ ਜ਼ਿੰਮੇਵਾਰੀ ਦੇਣ ਸੰਬੰਧੀ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। 'ਆਪ' ਆਗੂਆਂ ਨੇ ਕਿਹਾ ਕਿ ਸੁਖਬੀਰ ਬਾਦਲ ਇਸ ਮੁੱਦੇ 'ਤੇ ਘਟੀਆ ਰਾਜਨੀਤੀ ਕਰ ਰਹੇ ਹਨ ਅਤੇ ਜਾਣਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
'ਆਪ' ਆਗੂ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸੁਖਬੀਰ ਬਾਦਲ, ਜਿਸਨੇ ਹਮੇਸ਼ਾ ਆਪਣੇ ਟਰਾਂਸਪੋਰਟ, ਹੋਟਲ ਅਤੇ ਹੋਰ ਕਾਰੋਬਾਰਾਂ ਲਈ ਪੰਜਾਬ ਦੇ ਹੱਕ ਵੇਚੇ, ਅੱਜ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਉਠਾ ਰਹੇ ਹਨ। ਇਹ ਬਿਲਕੁਲ ਹਾਸੋਹੀਣਾ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਆਪਣੀ ਸਰਕਾਰ ਦੌਰਾਨ ਭੂ-ਮਾਫੀਆ ਚਲਾਉਣਾ ਸੀ ਅਤੇ ਜ਼ਮੀਨਾਂ ਵਿੱਚ ਧੋਖਾਧੜੀ ਕਰਨੀ ਸੀ, ਇਸ ਲਈ ਉਨ੍ਹਾਂ ਨੇ ਇਸ ਨਾਲ ਸਬੰਧਤ ਸਾਰੇ ਅਧਿਕਾਰ ਆਪਣੇ ਕੋਲ ਰੱਖ ਰਖੇ ਸਨ, ਜਦੋਂ ਕਿ 'ਆਪ' ਸਰਕਾਰ ਨੇ ਪੰਜਾਬ ਦਾ ਵਿਕਾਸ ਕਰਨਾ ਹੈ ਅਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨੀਆਂ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰ ਦੀ ਜ਼ਿੰਮੇਵਾਰੀ ਮੁੱਖ ਸਕੱਤਰ ਨੂੰ ਸੌਂਪ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਕੋਲ ਅਥਾਰਟੀ ਦੀ ਜ਼ਿੰਮੇਵਾਰੀ ਹੋਣ ਕਾਰਨ ਬਹੁਤ ਸਾਰੇ ਕੰਮ ਬੇਲੋੜੇ ਦੇਰੀ ਨਾਲ ਹੁੰਦੇ ਸਨ। ਹੁਣ ਅਜਿਹੇ ਸਾਰੇ ਕੰਮ ਸਮੇਂ ਸਿਰ ਪੂਰੇ ਹੋ ਜਾਣਗੇ। ਇਸ ਫੈਸਲੇ ਪਿੱਛੇ ਸਾਡਾ ਉਦੇਸ਼ ਇਹ ਹੈ ਕਿ ਪੰਜਾਬ ਤੇਜ਼ੀ ਨਾਲ ਤਰੱਕੀ ਕਰੇ ਅਤੇ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਆਵੇ। ਪਰ ਸੁਖਬੀਰ ਬਾਦਲ ਨੂੰ ਪੰਜਾਬ ਦਾ ਵਿਕਾਸ ਪਸੰਦ ਨਹੀਂ ਹੈ, ਇਸੇ ਲਈ ਉਹ ਇਸ ਮੁੱਦੇ 'ਤੇ ਰਾਜਨੀਤੀ ਕਰ ਰਹੇ ਹਨ।
ਬੈਂਸ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਅਜਿਹਾ ਮਾਡਲ ਸਿਰਫ਼ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਹੈ। ਸੁਖਬੀਰ ਬਾਦਲ ਨੂੰ ਘੱਟੋ-ਘੱਟ ਇੱਕ ਉਦਾਹਰਣ ਦੇਣੀ ਚਾਹੀਦੀ ਹੈ ਜਿੱਥੇ ਅਜਿਹੇ ਅਥਾਰਟੀਆਂ ਦੇ ਚੇਅਰਮੈਨ ਮੁੱਖ ਮੰਤਰੀ ਹੋਣ। ਹਰੇਕ ਰਾਜ ਵਿੱਚ ਅਜਿਹੇ ਅਥਾਰਟੀਆਂ ਦੇ ਚੇਅਰਮੈਨ ਆਮ ਤੌਰ 'ਤੇ ਪ੍ਰਸ਼ਾਸਨਿਕ ਅਧਿਕਾਰੀ ਹੁੰਦੇ ਹਨ।
*ਸੁਖਬੀਰ ਬਾਦਲ ਨੂੰ ਪੰਜਾਬ ਪੁਲਿਸ ਅਤੇ ਅਧਿਕਾਰੀਆਂ 'ਤੇ ਭਰੋਸਾ ਨਹੀਂ ਸੀ, ਉਨ੍ਹਾਂ ਨੇ ਆਪਣੀ ਸੁਰੱਖਿਆ ਲਈ ਵੀ ਦੂਜੇ ਰਾਜਾਂ ਦੇ ਸਿਪਾਹੀ ਰੱਖੇ ਸਨ - ਬਲਤੇਜ ਪੰਨੂ*
'ਆਪ' ਆਗੂ ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਪ੍ਰਸ਼ਾਸਕੀ ਮੁੱਦਿਆਂ 'ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ ਕਿਉਂਕਿ ਪੰਜਾਬ ਦੇ ਲੋਕ ਉਨ੍ਹਾਂ ਦੇ ਕਾਰਜਕਾਲ ਦੌਰਾਨ ਸੱਤਾ ਦੀ ਦੁਰਵਰਤੋਂ ਨੂੰ ਕਦੇ ਨਹੀਂ ਭੁੱਲ ਸਕਦੇ।
ਪੰਨੂ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਜਦੋਂ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ ਮੰਤਰੀ ਸੀ, ਤਾਂ ਸੁਖਬੀਰ ਬਾਦਲ ਖੁਦ ਕਈ ਵਾਰ ਦਿੱਲੀ ਜਾ ਕੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਕੋਲ ਉਨ੍ਹਾਂ ਦਾ ਅਹੁਦਾ ਬਚਾਉਣ ਲਈ ਬੇਨਤੀ ਕਰਦੇ ਸਨ। ਜਦੋਂ ਮੋਦੀ ਸਰਕਾਰ ਤਿੰਨ ਕਾਲੇ ਖੇਤੀਬਾੜੀ ਕਾਨੂੰਨ ਲੈ ਕੇ ਆਈ ਸੀ, ਉਦੋਂ ਵੀ ਬਾਦਲ ਪਰਿਵਾਰ ਨੇ ਸ਼ੁਰੂ ਵਿੱਚ ਇਸਦੀ ਪ੍ਰਸ਼ੰਸਾ ਕੀਤੀ ਸੀ ਅਤੇ ਹਰਸਿਮਰਤ ਕੌਰ ਨੇ ਪ੍ਰਸਤਾਵ 'ਤੇ ਦਸਤਖਤ ਕੀਤੇ ਸਨ, ਪਰ ਜਦੋਂ ਕਿਸਾਨਾਂ ਦਾ ਵਿਰੋਧ ਬਹੁਤ ਵੱਡਾ ਹੋ ਗਿਆ, ਤਾਂ ਉਨ੍ਹਾਂ ਨੂੰ ਆਪਣੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਮਜਬੂਰ ਹੋਣਾ ਪਿਆ।
ਇਸ ਤੋਂ ਇਲਾਵਾ, ਪੰਜਾਬ ਦੇ ਲੋਕਾਂ ਨੂੰ ਬਾਦਲ ਸਰਕਾਰ ਦੌਰਾਨ ਹੋਈਆਂ ਲੁੱਟ-ਖਸੁੱਟ ਅਤੇ ਸਿਆਸੀ ਹੇਰਾਫੇਰੀ ਦੀਆਂ ਘਟਨਾਵਾਂ ਵੀ ਯਾਦ ਹਨ। ਉਨ੍ਹਾਂ ਆਪਣੇ ਨਿੱਜੀ ਫਾਇਦੇ ਲਈ ਨਸ਼ਿਆਂ ਦੀ ਤਸਕਰੀ ਨੂੰ ਉਤਸ਼ਾਹਿਤ ਕੀਤਾ। ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ। ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਸਿੱਖ ਸੰਗਤਾਂ 'ਤੇ ਗੋਲੀਆਂ ਚਲਾਈਆਂ ਗਈਆਂ। ਸਿਰਸਾ ਵਾਲੇ ਡੇਰੇ ਨਾਲ ਇੱਕ ਰਾਜਨੀਤਿਕ ਸਮਝੌਤਾ ਕਰ ਕੇ ਉਸ ਨੂੰ ਮਾਫ਼ੀ ਦਿੱਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੈਸੇ ਵਿੱਚੋਂ ਲਗਭਗ 1 ਕਰੋੜ ਰੁਪਏ ਨਿੱਜੀ ਪ੍ਰਚਾਰ 'ਤੇ ਖਰਚ ਕੀਤੇ ਗਏ। ਹੁਣ ਉਹ ਕਿਹੜੇ ਮੂੰਹ ਨਾਲ ਪੰਜਾਬ ਦੇ ਸ਼ੁਭਚਿੰਤਕ ਹੋਣ ਦਾ ਦਾਅਵਾ ਕਰ ਰਹੇ ਹਨ!
ਸੁਖਬੀਰ ਬਾਦਲ ਨੂੰ ਪੰਜਾਬ ਪੁਲਿਸ 'ਤੇ ਭਰੋਸਾ ਨਹੀਂ ਹੈ,ਦਾ ਖੁਲਾਸਾ ਕਰਦਿਆਂ ਕਿ ਪੰਨੂ ਨੇ ਕਿਹਾ ਕਿ ਜਦੋਂ ਉਹ ਪੰਜਾਬ ਦੇ ਉਪ ਮੁੱਖ ਮੰਤਰੀ ਸਨ, ਤਾਂ ਉਨ੍ਹਾਂ ਨੇ ਆਪਣੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਕਮਾਂਡੋ ਨਹੀਂ ਰੱਖੇ ਸਨ, ਸਗੋਂ ਆਪਣੀ ਸੁਰੱਖਿਆ ਲਈ ਦੂਜੇ ਰਾਜਾਂ ਤੋਂ ਪੁਲਿਸ ਨੂੰ ਤਾਇਨਾਤ ਕੀਤੀ ਸੀ। ਇਸ ਦੇ ਨਾਲ ਹੀ, ਮਾਨ ਸਰਕਾਰ ਆਪਣੀ ਪੁਲਿਸ ਅਤੇ ਆਪਣੇ ਅਧਿਕਾਰੀਆਂ 'ਤੇ ਭਰੋਸਾ ਕਰਦੀ ਹੈ, ਇਸ ਲਈ ਸੀਨੀਅਰ ਅਧਿਕਾਰੀਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ, ਪੰਜਾਬ ਪੁਲਿਸ ਅਤੇ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਪੂਰਾ ਵਿਸ਼ਵਾਸ ਹੈ।
Get all latest content delivered to your email a few times a month.