ਤਾਜਾ ਖਬਰਾਂ
ਲੁਧਿਆਣਾ, 23 ਜੂਨ: ਲੁਧਿਆਣਾ ਪੱਛਮੀ ਵਿਧਾਨ ਸਭਾ ਉਪਚੋਣ ਵਿੱਚ ਜਿੱਤ ਦਰਜ ਕਰਨ ਤੋਂ ਬਾਅਦ 'ਆਮ ਆਦਮੀ ਪਾਰਟੀ' ਦੇ ਉਮੀਦਵਾਰ ਸੰਜੀਵ ਅਰੋੜਾ ਨੇ ਆਪਣਾ ਪਹਿਲਾ ਬਿਆਨ ਜਾਰੀ ਕੀਤਾ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਵਾਸੀਆਂ ਨੇ ਮੁੜ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕੌਮੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਲੀਡਰਸ਼ਿਪ ਤੇ ਲੋਕਪੱਖੀ ਨੀਤੀਆਂ 'ਤੇ ਭਰੋਸਾ ਜਤਾਇਆ ਹੈ। ਸੰਜੀਵ ਅਰੋੜਾ ਨੇ ਆਪਣੇ ਸਮਰਥਕਾਂ ਅਤੇ ਲੁਧਿਆਣਾ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਉਮੀਦਾਂ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ।
Get all latest content delivered to your email a few times a month.