ਤਾਜਾ ਖਬਰਾਂ
ਬਠਿੰਡਾ, 23 ਜੂਨ- ਬਠਿੰਡਾ ਦੇ ਟਰਾਂਸਪੋਰਟ ਵਿਭਾਗ ਨੂੰ ਇੱਕ ਵਾਰ ਫਿਰ ਵਿਵਾਦਾਂ ਦਾ ਸਾਹਮਣਾ ਕਰਨਾ ਪਿਆ ਹੈ, ਜਦੋਂ ਸਰਦੂਲਗੜ੍ਹ ਤੋਂ ਆਏ ਟਰਾਂਸਪੋਰਟਰਾਂ ਨੇ ਦਫਤਰ ਦੇ ਬਾਹਰ ਧਰਨਾ ਦੇ ਕੇ ਭਰਿਸ਼ਟਾਚਾਰ ਦੇ ਦੋਸ਼ ਲਗਾਏ। ਪ੍ਰਦਰਸ਼ਨਕਾਰੀ ਸੁਭਾਸ਼ ਕੁਮਾਰ ਨੇ ਦੱਸਿਆ ਕਿ ਉਸ ਦੇ ਰੂਟ 'ਤੇ ਇਕ ਐਸਾ ਬੱਸ ਪਰਮਿਟ ਜਾਰੀ ਕੀਤਾ ਗਿਆ ਹੈ ਜੋ ਮ੍ਰਿਤਕ ਵਿਅਕਤੀ ਗੁਰਚਰਨ ਸਿੰਘ ਦੇ ਨਾਮ 'ਤੇ ਹੈ, ਜਿਸ ਦੀ ਮੌਤ 2021 ਵਿੱਚ ਹੋ ਚੁੱਕੀ ਸੀ। ਉਨ੍ਹਾਂ ਅਭਿਯੋਗ ਲਗਾਇਆ ਕਿ ਮੌਤ ਦਾ ਸਰਟੀਫਿਕੇਟ ਦੇਣ ਦੇ ਬਾਵਜੂਦ ਵਿਭਾਗ ਨੇ ਨਾ ਤਾਂ ਪਰਮਿਟ ਰੱਦ ਕੀਤਾ ਅਤੇ ਨਾ ਹੀ ਕਿਸੇ ਵੀ ਤਰੀਕੇ ਦੀ ਜਾਂਚ ਕੀਤੀ। ਵਿਭਾਗ ਵੱਲੋਂ ਕਈ ਵਾਰ ਦਫਤਰ ਆਉਣ ਦੇ ਬਾਵਜੂਦ ਕੋਈ ਸੁਣਵਾਈ ਨਾ ਹੋਣ ਕਾਰਨ ਉਨ੍ਹਾਂ ਵੱਲੋਂ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ।
ਇਸ ਮਾਮਲੇ 'ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਗਗਨਦੀਪ ਸਿੰਘ ਨੇ ਪ੍ਰਤਿਕ੍ਰਿਆ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਸ਼ਿਕਾਇਤ ਪਹੁੰਚੀ ਹੈ ਅਤੇ ਇਸ ਦੀ ਜਾਂਚ ਜਾਰੀ ਹੈ। ਹਾਲਾਂਕਿ ਉਨ੍ਹਾਂ ਇਹ ਵੀ ਦੱਸਿਆ ਕਿ ਸ਼ਿਕਾਇਤਕਾਰ ਬੁਲਾਏ ਜਾਣ ਦੇ ਬਾਵਜੂਦ ਹੁਣ ਤੱਕ ਵਿਭਾਗ ਅੱਗੇ ਪੇਸ਼ ਨਹੀਂ ਹੋਇਆ। ਉਹ ਕਹਿੰਦੇ ਹਨ ਕਿ ਸਾਰੇ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਿਹੜੀ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ, ਉਹ ਕੀਤੀ ਜਾਵੇਗੀ।
Get all latest content delivered to your email a few times a month.