IMG-LOGO
ਹੋਮ ਰਾਸ਼ਟਰੀ: ਰੇਲ-ਗੱਡੀਆਂ 'ਚ ਸਫ਼ਰ ਕਰਨ ਵਾਲਿਆਂ ਦੀ ਹੁਣ ਜੇਬ ਹੋਵੇਗੀ ਢਿੱਲੀ;...

ਰੇਲ-ਗੱਡੀਆਂ 'ਚ ਸਫ਼ਰ ਕਰਨ ਵਾਲਿਆਂ ਦੀ ਹੁਣ ਜੇਬ ਹੋਵੇਗੀ ਢਿੱਲੀ; ਰੇਲਵੇ ਨੇ ਕੀਮਤਾਂ ਵਿੱਚ ਕੀਤੇ ਬਦਲਾਅ

Admin User - Jul 01, 2025 11:45 AM
IMG

  ਨਵੀਂ ਦਿੱਲੀ - ਸਾਲ 2025 ਦੇ ਚੜ੍ਹਦੇ ਮਹੀਨੇ ਲੋਕਾਂ ਨੂੰ ਮਹਿੰਗਾਈ ਦੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈl ਆਏ ਮਹੀਨੇ ਲੋਕਾਂ ਦੀਆਂ ਜੇਬਾਂ 'ਤੇ ਮਹਿੰਗਾਈ ਦਾ ਬੋਝ ਵੱਧ ਰਿਹਾ ਹੈl ਇਸ ਦੇ ਨਾਲ ਹੀ ਜੇਕਰ ਤੁਸੀਂ ਰੋਜ਼ਾਨਾ ਰੇਲਗੱਡੀ ਰਾਹੀਂ ਯਾਤਰਾ ਕਰਦੇ ਹੋ, ਤਾਂ ਇਹ ਤੁਹਾਡੇ ਲਈ ਖ਼ਾਸ ਖ਼ਬਰ ਹੈ। ਭਾਰਤੀ ਰੇਲਵੇ ਨੇ 1 ਜੁਲਾਈ ਤੋਂ ਮੇਲ ਅਤੇ ਐਕਸਪ੍ਰੈਸ ਟ੍ਰੇਨਾਂ ਦੇ ਕਿਰਾਏ ਵਧਾਉਣ ਦਾ ਫੈਸਲਾ ਕੀਤਾ ਹੈ। ਭਾਰਤੀ ਰੇਲਵੇ ਨੇ ਮੇਲ ਅਤੇ ਐਕਸਪ੍ਰੈਸ ਟ੍ਰੇਨਾਂ ਵਿੱਚ ਨਾਨ-ਏਸੀ ਕਲਾਸ ਦੇ ਕਿਰਾਏ ਵਿੱਚ 1 ਪੈਸਾ ਅਤੇ ਸਾਰੀਆਂ ਏਸੀ ਕਲਾਸਾਂ ਵਿੱਚ 2 ਪੈਸੇ ਪ੍ਰਤੀ ਕਿਲੋਮੀਟਰ ਵਾਧੇ ਦਾ ਐਲਾਨ ਕੀਤਾ ਹੈ।


ਰੇਲਵੇ ਅਧਿਕਾਰੀਆਂ ਨੇ ਇਸ ਬਾਰੇ 24 ਜੂਨ ਨੂੰ ਹੀ ਜਾਣਕਾਰੀ ਦਿੱਤੀ ਸੀ। ਹਾਲਾਂਕਿ, ਇਸਦੀ ਅਧਿਕਾਰਤ ਤੌਰ 'ਤੇ 30 ਜੂਨ ਨੂੰ ਜਾਣਕਾਰੀ ਦਿੱਤੀ ਗਈ ਸੀ। ਹਾਲਾਂਕਿ, ਰੇਲਵੇ ਨੇ ਉਪਨਗਰੀਏ ਟ੍ਰੇਨਾਂ ਅਤੇ ਮਾਸਿਕ ਸੀਜ਼ਨ ਟਿਕਟਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਦੂਜੇ ਦਰਜੇ ਦੇ ਆਮ ਵਿੱਚ 500 ਕਿਲੋਮੀਟਰ ਤੱਕ ਦੇ ਕਿਰਾਏ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.