IMG-LOGO
ਹੋਮ ਪੰਜਾਬ: ਮਜੀਠਾ 'ਚ ਬਿਕਰਮ ਮਜੀਠੀਆ ਦੇ ਦਫ਼ਤਰ ਨੂੰ ਵਿਜੀਲੈਂਸ ਨੇ ਕੀਤਾ...

ਮਜੀਠਾ 'ਚ ਬਿਕਰਮ ਮਜੀਠੀਆ ਦੇ ਦਫ਼ਤਰ ਨੂੰ ਵਿਜੀਲੈਂਸ ਨੇ ਕੀਤਾ ਸੀਲ

Admin User - Jul 01, 2025 05:37 PM
IMG

  ਮਜੀਠਾ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਲਗਾਤਾਰ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨI ਵਿਜੀਲੈਂਸ ਟੀਮ ਅੱਜ ਉਨ੍ਹਾਂ ਨੂੰ ਮਜੀਠਾ ਵਿਖੇ ਉਨ੍ਹਾਂ ਦੇ ਦਫ਼ਤਰ ਲੈ ਕੇ ਪਹੁੰਚੀ  ਹੈ, ਜਿਥੇ ਪੁਲਿਸ ਨੇ ਮਜੀਠਾ ਨੂੰ ਪੂਰੀ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈI ਇਸ ਦੇ ਨਾਲ ਹੀ ਵਿਜੀਲੈਂਸ ਟੀਮ ਅਤੇ ਪੁਲਿਸ ਨੇ ਦਫ਼ਤਰ ਵਿਖੇ ਸਰਚ ਆਪਰੇਸ਼ਨ ਚਲਾਇਆ ਹੈ, ਜਿਸ ਤੋਂ ਬਾਅਦ ਵਿਜੀਲੈਂਸ ਨੇ ਮਜੀਠੀਆ ਦੇ ਦਫ਼ਤਰ ਨੂੰ ਸੀਲ ਕਰ ਦਿੱਤਾ ਹੈI ਇਸ ਦੇ ਨਾਲ ਪੁਲਿਸ ਅਤੇ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਅਤੇ ਮੌਜੂਦਾ ਵਿਧਾਇਕ ਗਨੀਵ ਕੌਰ ਨਾਲ ਵੀ ਬਹਿਸ ਹੋਈ ਹੈ, ਪੁਲਿਸ ਨੇ ਪਤਨੀ ਗਨੀਵ ਕੌਰ ਨੂੰ ਉਨ੍ਹਾਂ ਦੇ ਦਫ਼ਤਰ ਦੇ ਅੰਦਰ ਨਹੀਂ ਜਾ ਦਿੱਤਾ, ਜਿਸ ਤੋਂ ਬਾਅਦ ਮੌਕੇ 'ਤੇ ਹੰਗਾਮਾ ਹੋ ਗਿਆI    ਅਕਾਲੀ ਆਗੂ ਨੂੰ ਭਾਰੀ ਪੁਲਿਸ ਸੁਰੱਖਿਆ ਵਿਚਾਲੇ ਮਜੀਠਾ ਸਥਿਤ ਉਨ੍ਹਾਂ ਦੇ ਦਫਤਰ ਲਿਆਂਦਾ ਗਿਆ ਹੈ।

ਦੱਸ ਦਈਏ ਕਿ ਵਿਜੀਲੈਂਸ ਬਿਊਰੋ ਵੱਲੋਂ ਆਗੂ ਤੋਂ ਲਗਾਤਾਰ ਆਮਦਨ ਤੋਂ ਵੱਧ ਮਾਮਲੇ ਵਿੱਚ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਸਬੂਤ ਜੁਟਾਉਣ ਲਈ ਵੱਖ-ਵੱਖ ਥਾਂਵਾਂ 'ਤੇ ਛਾਪਾਮਾਰੀ ਵੀ ਕੀਤੀ ਜਾ ਰਹੀ ਹੈ। ਇਸ ਤਹਿਤ ਹੀ ਬੀਤੇ ਦਿਨ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਇਸ ਕੇਸ ਦੇ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਵੀ ਲਿਜਾਇਆ ਗਿਆ ਸੀ। 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.