ਤਾਜਾ ਖਬਰਾਂ
ਚੰਡੀਗੜ੍ਹ, 1 ਜੁਲਾਈ- ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਸੰਪੱਤੀ ਮਾਮਲੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਜਾਂਚ ਤੇਜ਼ ਕਰ ਦਿੱਤੀ ਹੈ। ਤਾਜ਼ਾ ਕਾਰਵਾਈ ਹੇਠ ਵਿਜੀਲੈਂਸ ਟੀਮ ਮਜੀਠਾ ਪਹੁੰਚੀ ਅਤੇ ਉਨ੍ਹਾਂ ਦੇ ਦਫ਼ਤਰ ਦੀ ਤਲਾਸ਼ੀ ਲਈ। ਦਫ਼ਤਰ ਵਿਚ ਪੁਲਿਸ ਦੀ ਭਾਰੀ ਮੌਜੂਦਗੀ ਵਿਚਾਲੇ ਤਲਾਸ਼ੀ ਚਲਾਈ ਗਈ ਜਿਸ ਦੌਰਾਨ ਮਜੀਠੀਆ ਦੀ ਪਤਨੀ ਤੇ ਵਿਧਾਇਕ ਗਨੀਵ ਕੌਰ ਅਤੇ ਵਿਜੀਲੈਂਸ ਅਧਿਕਾਰੀਆਂ ਵਿਚਕਾਰ ਬਹਿਸ ਵੀ ਹੋਈ।
ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਸਬੂਤ ਇਕੱਠੇ ਕਰਨ ਲਈ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਵੀ ਲਿਜਾਇਆ ਗਿਆ ਸੀ।
ਮਜੀਠੀਆ ਨੇ ਮੁਹਾਲੀ ਅਦਾਲਤ ਵੱਲੋਂ 26 ਜੂਨ ਨੂੰ ਦਿੱਤੇ ਰਿਮਾਂਡ ਨੂੰ ਚੁਣੌਤੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖਟਖਟਾਇਆ ਹੈ। ਉਨ੍ਹਾਂ ਰਿਮਾਂਡ ਨੂੰ "ਗੈਰ ਕਾਨੂੰਨੀ" ਕਰਾਰ ਦਿੰਦਿਆਂ ਇਲਜ਼ਾਮ ਲਾਇਆ ਕਿ ਇਹ ਪੂਰੀ ਕਾਰਵਾਈ ਸਿਆਸੀ ਮੰਤਵਾਂ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਾਨ ਸਰਕਾਰ ਉਨ੍ਹਾਂ ਵਰਗਿਆਂ ਨੂੰ ਨਿਸ਼ਾਨਾ ਬਣਾ ਰਹੀ ਹੈ ਜੋ ਉਨ੍ਹਾਂ ਦੀ ਆਲੋਚਨਾ ਕਰਦੇ ਹਨ।
ਮਜੀਠੀਆ ਦਾ ਵਿਜੀਲੈਂਸ ਰਿਮਾਂਡ 2 ਜੁਲਾਈ ਨੂੰ ਖਤਮ ਹੋ ਰਿਹਾ ਹੈ, ਜਿਸ ਦਿਨ ਮੁੜ ਸੁਣਵਾਈ ਹੋਣੀ ਹੈ। ਉਨ੍ਹਾਂ ਵੱਲੋਂ ਹਾਈਕੋਰਟ 'ਚ ਪੇਸ਼ ਕੀਤੀ ਗਈ ਪਟੀਸ਼ਨ 'ਤੇ 3 ਜੁਲਾਈ ਨੂੰ ਸੁਣਵਾਈ ਹੋਣੀ ਹੈ।
Get all latest content delivered to your email a few times a month.