IMG-LOGO
ਹੋਮ ਪੰਜਾਬ: Punjab Weather# ਪੰਜਾਬ 'ਚ ਅੱਜ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ...

Punjab Weather# ਪੰਜਾਬ 'ਚ ਅੱਜ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

Admin User - Jul 02, 2025 11:15 AM
IMG

 ਚੰਡੀਗੜ੍ਹ- ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ ਅਤੇ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਔਸਤਨ 1.5 ਡਿਗਰੀ ਸੈਲਸੀਅਸ ਘਟਿਆ ਹੈ ਅਤੇ ਹੁਣ ਇਹ ਆਮ ਨਾਲੋਂ 5.2 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਹਾਲਾਂਕਿ, ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਸੀ।

ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਤੇਜ਼ ਗਰਜ ਅਤੇ ਬਿਜਲੀ ਡਿੱਗਣ ਦੀ ਯੈਲੋ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਖੁੱਲ੍ਹੀਆਂ ਥਾਵਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

 ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਰੀ ਬਾਰਿਸ਼ ਅਤੇ ਗਰਜ ਦੌਰਾਨ ਸੁਰੱਖਿਅਤ ਜਗ੍ਹਾ 'ਤੇ ਰਹੋ। ਸਾਵਧਾਨੀ ਨਾਲ ਗੱਡੀ ਚਲਾਓ। ਟੋਇਆਂ ਅਤੇ ਉਸਾਰੀ ਵਾਲੀਆਂ ਥਾਵਾਂ ਤੋਂ ਦੂਰ ਰਹੋ। ਇਸ ਦੇ ਨਾਲ ਉਨ੍ਹਾਂ ਨੇ ਕਿਸਾਨਾਂ ਨੂੰ ਮੀਂਹ ਨੂੰ ਧਿਆਨ ਵਿੱਚ ਰੱਖ ਕੇ ਫਸਲ ਦੀ ਯੋਜਨਾ ਬਣਾਉਣੀ ਚਾਹੀਦੀ ਹੈ।

                                         

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.