ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਦਾਖਲਾ ਹਲਫਨਾਮਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਚੁੱਕਿਆ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਇਸ ਪਟੀਸ਼ਨ ’ਤੇ ਹੁਣ ਸੋਮਵਾਰ ਨੂੰ ਪਟੀਸ਼ਨ ’ਤੇ ਸੁਣਵਾਈ ਕਰ ਸਕਦੀ ਹੈ। ਵਿਦਿਆਰਥੀ ਕੌਂਸਲ ਦੇ ਉਪ ਪ੍ਰਧਾਨ ਵੱਲੋਂ ਪਟੀਸ਼ਨ ਦਾਖਲ ਕੀਤੀ ਗਈ।
ਪੰਜਾਬ ਯੂਨੀਵਰਸਿਟੀ ਮੁਤਾਬਿਕ ਐਡਮਿਸ਼ਨ ਫਾਰਮ ਦੇ ਨਾਲ ਹਲਫਨਾਮਾ ਜਮ੍ਹਾਂ ਕਰਵਾਉਣਾ ਲਾਜਮੀ ਹੋਵੇਗਾ। ਬਿਨਾਂ ਇਸ ਤੋਂ ਦਾਖਲਾ ਨਹੀਂ ਕੀਤਾ ਜਾਵੇਗਾ। ਪੰਜਾਬ ਯੂਨੀਵਰਸਿਟੀ ਦੇ ਬਦਲਾਅ ਨੂੰ ਲੈ ਕੇ ਵਿਦਿਆਰਥੀ ਜਥੇਬੰਦੀ ਭੜਕੀ ਹੋਈ ਹੈ ਅਤੇ ਇਨ੍ਹਾਂ ਨਵੀਂਆਂ ਹਦਾਇਤਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
Get all latest content delivered to your email a few times a month.