ਤਾਜਾ ਖਬਰਾਂ
ਫਿਰੋਜ਼ਪੁਰ- ਪੰਜਾਬ ਦੇ ਫਿਰੋਜ਼ਪੁਰ ਵਿੱਚ, ਅੰਮ੍ਰਿਤਸਰ ਤੋਂ ਆ ਰਹੀ ਇੱਕ ਕਾਰ ਇੱਕ ਨਿੱਜੀ ਬੱਸ ਨਾਲ ਜਬਰਦਸਤ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਮਹਿਲਾ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਬੱਸ ਵਿੱਚ ਸਵਾਰ ਲੋਕਾਂ ਦਾ ਬਚਾਅ ਹੋ ਗਿਆ।
ਇਹ ਘਟਨਾ ਫਿਰੋਜ਼ਪੁਰ ਜ਼ੀਰਾ ਰੋਡ 'ਤੇ ਵਾਪਰੀ ਹੈ। ਮ੍ਰਿਤਕਾ ਦੀ ਪਛਾਣ ਕਮਲਾਕਸ਼ੀ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਰੇਲਵੇ ਗੁੱਡਜ਼ ਦੀ ਸੀਨੀਅਰ ਬੁਕਿੰਗ ਕਲਰਕ ਸੀ। ਦੂਜੇ ਵਿਅਕਤੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਵਿੱਚ ਰੱਖਵਾਈਆਂ ਹਨ। ਘਟਨਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਕਮਲਾਕਸ਼ੀ ਰੇਲਵੇ ਵਿਭਾਗ ਦੇ ਕਿਸੇ ਕੰਮ ਲਈ ਅੰਮ੍ਰਿਤਸਰ ਤੋਂ ਫਿਰੋਜ਼ਪੁਰ ਆ ਰਹੀ ਸੀ। ਜਦੋਂ ਉਹ ਫਿਰੋਜ਼ਪੁਰ ਦੇ ਪਿੰਡ ਡੂਮਨੀ ਵਾਲਾ ਨੇੜੇ ਪਹੁੰਚੀ ਤਾਂ ਉਸਦੀ ਕਾਰ ਦੀ ਟੱਕਰ ਇੱਕ ਨਿੱਜੀ ਬੱਸ ਨਾਲ ਹੋ ਗਈ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਇਸ ਦੌਰਾਨ ਕਾਰ ਸੜਕ ਕਿਨਾਰੇ ਇੱਕ ਦਰੱਖਤ ਨਾਲ ਵੀ ਟਕਰਾ ਗਈ, ਜਿਸ ਕਾਰਨ ਕਾਰ ਸਵਾਰ ਮਹਿਲਾ ਦੀ ਮੌਤ ਹੋ ਗਈ।
ਫਿਰੋਜ਼ਪੁਰ ਪੁਲਿਸ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਅੰਮ੍ਰਿਤਸਰ ਤੋਂ ਰੇਲਵੇ ਕਰਮਚਾਰੀ ਫਿਰੋਜ਼ਪੁਰ ਪਹੁੰਚ ਗਏ ਹਨ, ਜੋ ਦੱਸ ਰਹੇ ਹਨ ਕਿ ਮ੍ਰਿਤਕਾ ਅੰਮ੍ਰਿਤਸਰ ਤੋਂ ਫਿਰੋਜ਼ਪੁਰ ਇੱਕ ਕਾਰ ਵਿੱਚ ਆਈ ਸੀ। ਰਸਤੇ ਵਿੱਚ ਇਸ ਭਿਆਨਕ ਹਾਦਸੇ ਵਿੱਚ ਉਸਦੀ ਮੌਤ ਹੋ ਗਈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.