ਤਾਜਾ ਖਬਰਾਂ
ਅੰਮ੍ਰਿਤਸਰ- ਅੰਮ੍ਰਿਤਸਰ ਅੱਜ ਦੁਪਹਿਰ ਤੋਂ ਬਾਅਦ ਅੰਮ੍ਰਿਤਸਰ ਤਰਨਤਾਰਨ ਰੋਡ ਤੇ ਟਾਹਲਾ ਸਾਹਿਬ ਗੁਰਦੁਆਰੇ ਦੇ ਨੇੜੇ ਇੱਕ ਕਾਰ ਤੇ ਆਟੋ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਜਿਸ ਦੇ ਚਲਦੇ ਆਟੋ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਬਾਕੀ ਗੰਭੀਰ ਰੂਪ ਜਖਮੀ ਹੋ ਗਏ ਦੱਸੇ ਜਾ ਰਹੇ ਹਨ। ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਜਿਸ ਗੱਡੀ ਦੇ ਨਾਲ ਟੱਕਰ ਹੋਈ ਸੀ ਉਹ ਡਰਾਈਵਰ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਦੱਸਿਆ ਜਾ ਰਿਹਾ ਕਿ ਉਸ ਵੱਲੋਂ ਸ਼ਰਾਬ ਪੀਤੀ ਹੋਈ ਸੀ ਉੱਥੇ ਹੀ ਮੌਕੇ ਤੇ ਪੁਲਿਸ ਅਧਿਕਾਰੀ ਪੁੱਜਿਆ ਉਹਨਾਂ ਵੱਲੋਂ ਜਾਂਚ ਸ਼ੁਰੂ ਕੀਤੀ ਗਈ। ਤੁਹਾਨੂੰ ਦੱਸ ਦੀਏ ਕਿ ਉਸਦੇ ਜਿੱਥੇ ਹਾਦਸਾ ਹੋਇਆ ਸੀ ਉਥੋਂ ਦੇ ਲੋਕਾਂ ਵੱਲੋਂ ਬੜਾ ਸਹਿਯੋਗ ਕੀਤਾ ਗਿਆ ਉਹਨਾਂ ਵੱਲੋਂ ਜਿਹੜੇ ਜ਼ਖਮੀ ਸਨ ਉਹਨਾਂ ਨੂੰ ਉਸੇ ਵੇਲੇ ਐਮਬੂਲੈਂਸ ਬੁਲਾ ਕੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਥੇ ਹੀ ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਸੰਗਰਾਣਾ ਰੋਡ ਤੇ ਇੱਕ ਆਟੋ ਤੇ ਸ਼ਿਫਟ ਕਾਰ ਦੀ ਟੱਕਰ ਹੋ ਗਈ ਹੈ। ਉਹਨਾਂ ਦੱਸਿਆ ਕਿ ਆਟੋ ਦੇ ਵਿੱਚ ਨੌ ਦੇ ਕਰੀਬ ਸਵਾਰੀਆਂ ਸਵਾਰ ਸਨ ਜਿਨਾਂ ਵਿੱਚੋਂ ਚਾਰ ਦੀ ਮੌਤ ਹੋ ਚੁੱਕੀ ਹੈ ਤੇ ਬਾਕੀ ਗੰਭੀਰ ਰੂਪ ਜਖਮੀਆਂ ਜਿਨਾਂ ਨੂੰ ਇਲਾਜ ਦੇ ਲਈ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ ਉੱਥੇ ਉਹਨਾਂ ਦੱਸਿਆ ਕਿ ਜਿਹੜੀ ਸ਼ਿਫਟ ਕਾਰ ਦਾ ਡਰਾਈਵਰ ਸੀ ਉਸ ਨੂੰ ਵੀ ਕਾਫੀ ਸੱਟਾਂ ਲੱਗੀਆਂ ਹਨ ਜਿਸ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ ਉਹਨਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਏਗੀ। ਉੱਥੇ ਹੀ ਉਹਨਾਂ ਕਿਹਾ ਕਿ ਸਾਨੂੰ ਇਹ ਨਹੀਂ ਪਤਾ ਕਿ ਕਾਰ ਵਾਲੇ ਨੇ ਸ਼ਰਾਬ ਪੀਤੀ ਸੀ ਫਿਰ ਵੀ ਅਸੀਂ ਉਸਦੀ ਮੈਡੀਕਲ ਜਾਂਚ ਕਰਾਵਾਂਗੇ ਜੋ ਵੀ ਬੰਦੀ ਕਾਰਵਾਈ ਹੋਏਗੀ ਉਹ ਅਮਲ ਵਿੱਚ ਲਿਆਂਦੀ ਜਾਵੇਗੀl
Get all latest content delivered to your email a few times a month.