ਤਾਜਾ ਖਬਰਾਂ
ਚੰਡੀਗੜ੍ਹ 4 ਜੁਲਾਈ 2025:
ਸ੍ਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਬਲਜੀਤ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ, ਵਿਧਾਇਕ ਨਰਿੰਦਰ ਕੌਰ ਭਰਾਜ, ਕਮਲ ਕਿਸ਼ੋਰ ਯਾਦਵ ਆਈ.ਏ.ਐਸ., ਅਮਿਤ ਢਾਕਾ ਆਈ.ਏ.ਐਸ., ਸੁਰਭੀ ਮਲਿਕ ਆਈ.ਏ.ਐਸ., ਸੇਨੂੰ ਦੁੱਗਲ ਆਈ.ਏ.ਐਸ., ਏ.ਐਸ. ਰਾਏ ਆਈ.ਪੀ.ਐਸ., ਰਾਜ ਸੂਚਨਾ ਕਮਿਸ਼ਨਰ ਹਰਪੀਤ ਸੰਧੂ ਅਤੇ ਹੋਰ ਪਤਵੰਤਿਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
Get all latest content delivered to your email a few times a month.