ਤਾਜਾ ਖਬਰਾਂ
ਮੁਹਾਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਨ੍ਹੀ ਦਿਨੀਂ ਪੰਜ ਦੇਸ਼ਾਂ ਦੇ ਦੌਰੇ 'ਤੇ ਗਏ ਹੋਏ ਹਨ, ਜਿਸ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਪਹਿਲਾ ਘਾਨਾ ਗਏ, ਜਿਸ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਰਜਨਟੀਨਾ ਦੇ ਰਾਸ਼ਟਰਪਤੀ ਜੇਵੀਅਰ ਮਾਈਲੀ ਦੇ ਸੱਦੇ 'ਤੇ ਇੱਕ ਅਧਿਕਾਰਤ ਦੌਰੇ 'ਤੇ ਅਰਜਨਟੀਨਾ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਗਲੋਬਲ ਦੱਖਣ ਨਾਲ ਭਾਰਤ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਦੱਖਣੀ ਅਮਰੀਕੀ ਦੇਸ਼ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕਰਨਾ ਹੈ। ਅਰਜਨਟੀਨਾ ਦੇ ਅਜ਼ੀਜ਼ਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਅਰਜਨਟੀਨਾ ਪਹੁੰਚਣ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਲਿਖਿਆ, 'ਮੈਂ ਇੱਕ ਦੁਵੱਲੀ ਯਾਤਰਾ ਲਈ ਬਿਊਨਸ ਆਇਰਸ ਪਹੁੰਚਿਆ ਹਾਂ ਜੋ ਅਰਜਨਟੀਨਾ ਨਾਲ ਸਬੰਧਾਂ ਨੂੰ ਵਧਾਉਣ 'ਤੇ ਕੇਂਦ੍ਰਿਤ ਹੋਵੇਗਾ। ਮੈਂ ਰਾਸ਼ਟਰਪਤੀ ਜੇਵੀਅਰ ਮਾਈਲੀ ਨੂੰ ਮਿਲਣ ਅਤੇ ਉਨ੍ਹਾਂ ਨਾਲ ਵਿਸਤ੍ਰਿਤ ਚਰਚਾ ਕਰਨ ਲਈ ਉਤਸੁਕ ਹਾਂ।'
ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਜੇਵੀਅਰ ਮਾਈਲੀ ਦੇ ਸੱਦੇ 'ਤੇ ਅਰਜਨਟੀਨਾ ਪਹੁੰਚੇ ਹਨ। ਦੋਵਾਂ ਨੇਤਾਵਾਂ ਵਿਚਕਾਰ ਆਖਰੀ ਮੁਲਾਕਾਤ ਨਵੰਬਰ 2024 ਵਿੱਚ ਬ੍ਰਾਜ਼ੀਲ ਵਿੱਚ ਜੀ20 ਸੰਮੇਲਨ ਦੌਰਾਨ ਹੋਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਤੋਂ ਪਹਿਲਾਂ 2018 ਵਿੱਚ ਜੀ20 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਅਰਜਨਟੀਨਾ ਗਏ ਸਨ। ਪੰਜ ਦੇਸ਼ਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੇ ਰਵਾਨਗੀ ਬਿਆਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਅਰਜਨਟੀਨਾ ਨੂੰ ਅਮਰੀਕਾ ਵਿੱਚ ਇੱਕ ਮੁੱਖ ਆਰਥਿਕ ਭਾਈਵਾਲ ਅਤੇ ਜੀ20 ਵਿੱਚ ਇੱਕ ਨਜ਼ਦੀਕੀ ਸਹਿਯੋਗੀ ਦੱਸਿਆ।
Get all latest content delivered to your email a few times a month.