ਤਾਜਾ ਖਬਰਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਚੰਦਬਾਜਾ ਵਿਖੇ ਲਗਭਗ 7 ਲੱਖ ਰੁਪਏ ਦੀ ਲਾਗਤ ਨਾਲ ਨਵੀਨਤਮ ਢੰਗ ਨਾਲ ਬਣੀ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ। ਇਹ ਨਵਾਂ ਕੇਂਦਰ ਬੱਚਿਆਂ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜੋ ਪਿੰਡ ਦੇ ਸਮੁੱਚੇ ਵਿਕਾਸ ਵਿਚ ਇਕ ਮਹਿਲਾ-ਕੇਂਦਰਤ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਭਰ ਵਿਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਵੀ ਵਧੇਗੀ ਅਤੇ ਪਿੰਡਾਂ ਨੂੰ ਆਧੁਨਿਕ ਤਰੀਕੇ ਨਾਲ ਵਿਕਸਤ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ।
ਸਪੀਕਰ ਨੇ ਆਂਗਣਵਾੜੀ ਸੈਂਟਰ ਦੀ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਥੇ ਬੱਚਿਆਂ ਲਈ ਚੰਗਾ ਭੌਤਿਕ ਢਾਂਚਾ, ਸਾਫ-ਸੁਥਰਾ ਵਾਤਾਵਰਨ ਅਤੇ ਸਿੱਖਣ ਯੋਗ ਮਾਹੌਲ ਉਪਲੱਧ ਕਰਵਾਇਆ ਗਿਆ ਹੈ। ਉਨ੍ਹਾਂ ਜੋੜ ਦਿੱਤਾ ਕਿ ਗਰੀਬੀ ਨੂੰ ਜੇਕਰ ਕੋਈ ਚੀਜ਼ ਹਰਾ ਸਕਦੀ ਹੈ ਤਾਂ ਉਹ ਸਿੱਖਿਆ ਹੀ ਹੈ।
ਉਦਘਾਟਨ ਸਮਾਗਮ ਦੌਰਾਨ ਪਿੰਡ ਦੇ ਅਨੇਕਾਂ ਜਣੇ ਹਾਜ਼ਰ ਰਹੇ, ਜਿਨ੍ਹਾਂ ਵਿਚ ਨਵਜੋਤ ਕੌਰ ਸਰਪੰਚ, ਅਭੈਜੀਤ ਸਿੰਘ ਢਿੱਲੋਂ, ਪੰਚ ਸਰੂਪ ਸਿੰਘ, ਭਗਵਾਨ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ, ਸੇਵਾ ਸਿੰਘ, ਜਲੌਰ ਸਿੰਘ, ਗੁਰਸ਼ਰਨਜੀਤ ਸਿੰਘ ਢਿੱਲੋਂ, ਜਸਵੀਰ ਸਿੰਘ, ਮੀਤਾ ਸਿੰਘ ਗਿੱਲ, ਗੁਰਪ੍ਰੀਤ ਸਿੰਘ, ਰਾਜ ਧਾਲੀਵਾਲ ਆਦਿ ਸ਼ਾਮਲ ਸਨ।
Get all latest content delivered to your email a few times a month.