ਤਾਜਾ ਖਬਰਾਂ
ਚਰਖੀ ਦਾਦਰੀ ਹਲਕੇ ਦੇ ਪਿੰਡ ਠੀਕਰੀਵਾਲਾ ਨਾਲ ਸਬੰਧਤ 31 ਸਾਲਾ ਨੌਜਵਾਨ ਬੇਅੰਤ ਸਿੰਘ ਉਰਫ਼ ਜਗਤਾਰ, ਜੋ ਅਪ੍ਰੈਲ ਮਹੀਨੇ ਰੋਜ਼ੀ-ਰੋਟੀ ਦੀ ਤਲਾਸ਼ ਵਿੱਚ ਕੈਨੇਡਾ ਗਿਆ ਸੀ, ਦੀ ਦਿਲ ਦਾ ਦੌਰਾ ਪੈਣ ਕਾਰਨ 2 ਜੁਲਾਈ ਨੂੰ ਮੌਤ ਹੋ ਗਈ। ਮ੍ਰਿਤਕ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਪੰਜ ਭੈਣਾਂ ਦਾ ਇਕੋ ਭਰਾ ਸੀ।
ਉਹ ਸਿੰਗਾਪੁਰ 'ਚ ਪੰਜ ਸਾਲ ਬਿਤਾਉਣ ਤੋਂ ਬਾਅਦ, ਭਵਿੱਖ ਸਵਾਰਨ ਲਈ ਕੈਨੇਡਾ ਪਹੁੰਚਿਆ ਸੀ। ਪਰਿਵਾਰ ਨੇ ਕਰਜ਼ਾ ਲੈ ਕੇ ਉਸਨੂੰ ਭੇਜਿਆ ਸੀ, ਪਰ ਹੁਣ ਉਸ ਦੀ ਮੌਤ ਨੇ ਘਰ ਦੀਆਂ ਆਸਾਂ ਤੇ ਉਮੀਦਾਂ ਤੇ ਪਾਣੀ ਫੇਰ ਦਿੱਤਾ ਹੈ।
ਸਰਪੰਚ ਕਿਰਨਜੀਤ ਸਿੰਘ ਅਤੇ ਪਿੰਡ ਦੇ ਹੋਰ ਆਗੂਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਮ੍ਰਿਤਕ ਦੀ ਲਾਸ਼ ਨੂੰ ਵਾਪਸ ਭਾਰਤ ਲਿਆਉਣ ਵਿੱਚ ਪਰਿਵਾਰ ਦੀ ਸਹਾਇਤਾ ਕਰੇ।
Get all latest content delivered to your email a few times a month.