ਤਾਜਾ ਖਬਰਾਂ
ਮੋਗਾ ਜ਼ਿਲ੍ਹੇ ਦੇ ਪਿੰਡ ਗੱਟੀ ਜੱਟਾਂ ਵਿੱਚ 3.5 ਏਕੜ ਜ਼ਮੀਨ ਨੂੰ ਲੈ ਕੇ ਚੱਲ ਰਹੇ ਲੰਮੇ ਸਮੇਂ ਦੇ ਪਰਿਵਾਰਕ ਝਗੜੇ ਨੇ ਹਿੰਸਕ ਰੂਪ ਧਾਰ ਲਿਆ, ਜਦੋਂ ਇੱਕ ਵਕੀਲ ਦਿਲਬਾਗ ਸਿੰਘ ਨੇ ਗੁੱਸੇ 'ਚ ਆ ਕੇ ਆਪਣੀ ਕਾਰ ਆਪਣੇ ਭਰਾ ਬਲਵਿੰਦਰ ਸਿੰਘ, ਭਾਬੀ ਅਤੇ ਭਤੀਜੀ 'ਤੇ ਚੜ੍ਹਾ ਦਿੱਤੀ। ਤਿੰਨੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਲੜਕੀ ਨੂੰ ਗੰਭੀਰ ਹਾਲਤ ਵਿੱਚ ਮੋਗਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਵਕੀਲ ਦਿਲਬਾਗ ਸਿੰਘ ਅਤੇ ਉਸ ਦੀ ਪਤਨੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਲਵਿੰਦਰ ਸਿੰਘ ਦਾ ਦਾਅਵਾ ਹੈ ਕਿ ਦਿਲਬਾਗ ਨੇ ਜ਼ਮੀਨ ਆਪਣੇ ਨਾਂ ਕਰਵਾਉਣ ਲਈ ਧੋਖਾਧੜੀ ਕੀਤੀ ਸੀ ਅਤੇ ਗੱਲਬਾਤ ਰਾਹੀਂ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਨਾਕਾਮ ਰਹੀ। ਉਲਟ, ਵਕੀਲ ਦਿਲਬਾਗ ਸਿੰਘ ਨੇ ਆਪਣਾ ਪੱਖ ਰੱਖਦੇ ਹੋਏ ਦੱਸਿਆ ਕਿ ਉਹ ਸਵੇਰੇ ਮੋਗਾ ਕਚਹਿਰੀ ਨੂੰ ਜਾ ਰਿਹਾ ਸੀ ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਕਾਰ ਨੂੰ ਘੇਰ ਲਿਆ, ਜਿਸ ਦੌਰਾਨ ਉਹਨਾਂ ਨੂੰ ਟੱਕਰ ਲੱਗ ਗਈ। ਪੁਲਿਸ ਵੱਲੋਂ ਦੋਹਾਂ ਪਾਸਿਆਂ ਦੇ ਬਿਆਨ ਲੈ ਕੇ ਕਾਨੂੰਨੀ ਕਾਰਵਾਈ ਜਾਰੀ ਹੈ।
Get all latest content delivered to your email a few times a month.