ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਉਮੀਦ ਪ੍ਰਗਟਾਈ ਹੈ ਕਿ ਸੂਬਾ ਅਤੇ ਕੇਂਦਰ ਦੀਆਂ ਸਰਕਾਰਾਂ ਇਨ੍ਹਾਂ ਧਮਕੀਆਂ ਨੂੰ ਗੰਭੀਰਤਾ ਨਾਲ ਲੈਣਗੀਆਂ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਤੌਰ ਤੇ ਲੋਕਾਂ ਵਿੱਚ ਡਰ ਪੈਦਾ ਕਰਨ ਦੀ ਕੋਸ਼ਿਸ਼ ਹੈ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨਾ ਸਿਰਫ਼ ਸਿੱਖਾਂ ਲਈ ਸਭ ਤੋਂ ਪਵਿੱਤਰ ਤੀਰਥ ਅਸਥਾਨ ਹੈ, ਸਗੋਂ ਸਾਰੇ ਧਰਮਾਂ ਦੇ ਲੋਕਾਂ ਲਈ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ਵਵਿਆਪੀ ਭਾਈਚਾਰੇ ਅਤੇ ਸਦਭਾਵਨਾ ਦਾ ਪ੍ਰਤੀਕ ਹੈ ਅਤੇ ਜੋ ਲੋਕ ਡਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਉਸ ਸਦਭਾਵਨਾ ਨੂੰ ਭੰਗ ਕਰਨਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਕਿਉਂਕਿ ਧਮਕੀਆਂ ਕੁਝ ਦਿਨਾਂ ਤੋਂ ਜਾਰੀ ਕੀਤੀਆਂ ਜਾ ਰਹੀਆਂ ਹਨ, ਅਜਿਹੇ ਵਿਚ ਸਰਕਾਰੀ ਏਜੰਸੀਆਂ ਨੂੰ ਹੁਣ ਤੱਕ ਇਹ ਪਤਾ ਲਗਾ ਲੈਣਾ ਚਾਹੀਦਾ ਹੈ ਕਿ ਧਮਕੀਆਂ ਕਿੱਥੋਂ ਆਈਆਂ ਅਤੇ ਈਮੇਲਾਂ ਕਿੱਥੋਂ ਕੀਤੀਆਂ ਗਈਆਂ ਸਨ?
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸ਼੍ਰੀ ਹਰਿਮੰਦਰ ਸਾਹਿਬ ਨੂੰ ਸਿਰਫ਼ ਸਿੱਖ ਜਾਂ ਪੰਜਾਬੀ ਹੀ ਨਹੀਂ, ਸਗੋਂ ਭਾਰਤ ਭਰ ਦੇ ਸਾਰੇ ਧਰਮਾਂ ਦੇ ਲੋਕ ਬਹੁਤ ਸਤਿਕਾਰ ਦਿੰਦੇ ਹਨ ਅਤੇ ਕੋਈ ਵੀ ਇਸ ਪਵਿੱਤਰ ਅਸਥਾਨ ਪ੍ਰਤੀ ਕਿਸੇ ਵੀ ਧਮਕੀ ਜਾਂ ਕਿਸੇ ਵੀ ਤਰ੍ਹਾਂ ਦੇ ਨਿਰਾਦਰ ਨੂੰ ਬਰਦਾਸ਼ਤ ਨਹੀਂ ਕਰੇਗਾ।
Get all latest content delivered to your email a few times a month.