ਤਾਜਾ ਖਬਰਾਂ
ਚੰਡੀਗੜ੍ਹ- ਬੀਤੇ ਦਿਨ ਯਾਨੀ 16 ਜੁਲਾਈ ਨੂੰ ਲਗਾਤਾਰ ਤੀਜ਼ੀ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਤੋਂ ਬਾਅਦ ਪੰਜਾਬ ਪੁਲਿਸ ਤੇ ਬੀਐਸਐਫ ਦੀਆਂ ਟੀਮਾਂ ਚੌਕਸ ਹੋ ਗਈਆਂ ਤੇ ਵਾਧੂ ਬਲ ਦੀ ਤੈਨਾਤੀ ਕੀਤੀ ਗਈ ਤੇ ਜਾਂਚ-ਪੜਤਾਲ ਵੀ ਸ਼ੁਰੂ ਕਰ ਦਿੱਤੀ ਗਈ। ਬੰਬ ਨਿਰੋਧਕ ਟੀਮ ਤੇ ਡਾਗ ਸੈਕੁਆਡ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਆਪ੍ਰੇਸ਼ਨ ਚਲਾਇਆ ਗਿਆ। ਇਸ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੱਲ੍ਹ ਪ੍ਰੈੱਸ ਕਾਨਫਰੰਸ ਕੀਤੀ ਸੀ ਤੇ ਜਾਂਚ ਦੀ ਮੰਗ ਕੀਤੀ ਸੀ। ਹੁਣ ਇਸ ਮਾਮਲੇ ‘ਚ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਹੈ ਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਦੀ ਮੰਗ ਕੀਤੀ ਹੈ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਦਾ ਮੁੱਦਾ ਵੀ ਚੁੱਕਿਆ ਹੈ।
ਸੰਸਦ ਮੈਂਬਰ ਗੁਰਜੀਤ ਔਜਲਾ ਨੇ ਚਿੱਠੀ ‘ਚ ਲਿਖਿਆ- ਮੈਂ ਅੱਜ ਤੁਹਾਨੂੰ ਸਿੱਖ ਧਰਮ ਦੇ ਪਵਿੱਤਰ ਅਤੇ ਇਤਿਹਾਸਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਨੂੰ ਗੰਭੀਰ ਅਤੇ ਵਧਦੇ ਖਤਰਿਆਂ ਬਾਰੇ ਬਹੁਤ ਹੀ ਜ਼ਰੂਰੀ ਅਤੇ ਡੂੰਘੀ ਚਿੰਤਾ ਨਾਲ ਲਿਖ ਰਿਹਾ ਹਾਂ, ਜਿੱਥੇ ਹਰ ਰੋਜ਼ ਭਾਰਤ ਅਤੇ ਵਿਦੇਸ਼ਾਂ ਤੋਂ ਹਜ਼ਾਰਾਂ ਸ਼ਰਧਾਲੂ ਅਤੇ ਸੈਲਾਨੀ ਆਉਂਦੇ ਹਨ।
ਇਹ ਬਹੁਤ ਹੀ ਚਿੰਤਾਜਨਕ ਹੈ ਕਿ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਪੰਜਵਾਂ ਖ਼ਤਰਾ ਹੈ ਜੋ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੇ ਇਰਾਦਿਆਂ ਨੂੰ ਦਰਸਾਉਂਦਾ ਹੈ। ਇਨ੍ਹਾਂ ਧਮਕੀਆਂ ਦੀ ਗੰਭੀਰਤਾ ਸਪੱਸ਼ਟ ਤੌਰ ‘ਤੇ ਪੰਜਾਬ ‘ਚ ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਨੂੰ ਅਸਥਿਰ ਕਰਨ ਦੀ ਇੱਕ ਤਾਲਮੇਲ ਵਾਲੀ ਕੋਸ਼ਿਸ਼ ਦਾ ਸੰਕੇਤ ਦਿੰਦੀ ਹੈ। ਇੱਥੇ ਸੁਰੱਖਿਆ ਦੀ ਕਿਸੇ ਵੀ ਉਲੰਘਣਾ ਜਾਂ ਹਮਲੇ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਖ਼ਤਰਨਾਕ ਨਤੀਜੇ ਨਿਕਲਣਗੇ।
Get all latest content delivered to your email a few times a month.